ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ
ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Publish Date: Sun, 18 Jan 2026 07:03 PM (IST)
Updated Date: Sun, 18 Jan 2026 07:07 PM (IST)
ਆਸ਼ੀਸ਼ ਸਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਰਿਸ਼ੀ ਰਾਮ ਉਰਫ ਗੁੱਜਰ ਪੁੱਤਰ ਭੋਲਾ ਰਾਮ ਵਾਸੀ ਗਲੀ ਨੰਬਰ ਪੰਜ ਮੁਹੱਲਾ ਧਰਮਕੋਟ ਤੇ ਰਕੇਸ਼ ਕੁਮਾਰ ਉਰਫ ਕੇਸ਼ੀ ਪੁੱਤਰ ਬਲਵੀਰ ਕੁਮਾਰ ਵਾਸੀ ਪਿੰਡ ਖਾਟੀ ਕੋਲੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ।