ਸੱਤ ਗ੍ਰਾਮ ਹੈਰੋਇਨ ਸਣੇ ਦੋ ਕਾਬੂ, ਮਾਮਲਾ ਦਰਜ
ਸੱਤ ਗ੍ਰਾਮ ਹੈਰੋਇਨ ਸਣੇ ਦੋ ਕਾਬੂ ਮਾਮਲਾ ਦਰਜ
Publish Date: Sat, 02 May 2026 06:53 PM (IST)
Updated Date: Sat, 02 May 2026 06:53 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 7 ਗ੍ਰਾਮ ਹੈਰੋਇਨ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਭੈੜੇ ਅੰਸਰਾਂ ਦੀ ਭਾਲ ਲਈ ਪੁਲਿਸ ਪਾਰਟੀ ਪੁਰਾਣੀ ਜੇਲ੍ਹ ਫਗਵਾੜਾ ਕੋਲ ਪੁੱਜੀ ਤਾਂ ਬੰਗਾ ਰੋਡ ਚੌਂਕ ਵੱਲੋਂ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਤੇਜ਼ ਕਦਮੀ ਪਿੱਛੇ ਮੁੜਨ ਲੱਗੇ। ਜਦੋਂ ਸ਼ੱਕ ਦੀ ਬਿਨਾਹ ਤੇ ਦੋਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਮੁਲਜ਼ਮਾਂ ਅਜੇ ਕੁਮਾਰ ਉਰਫ ਅਜੇ ਪੁੱਤਰ ਰਾਜਕੁਮਾਰ ਵਾਸੀ ਜਗਤ ਰਾਮ ਸੂੰਢ ਕਲੋਨੀ ਤੇ ਸੋਨੂ ਕੁਮਾਰ ਉਰਫ ਕਾਕੂ ਪੁੱਤਰ ਧਰਮਪਾਲ ਵਾਸੀ ਪਲਾਹੀ ਗੇਟ ਫਗਵਾੜਾ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ।