ਗੁਆਂਢੀਆਂ ਨਾਲ ਝਗੜੇ ’ਚ 2 ਭਰਾ ਜ਼ਖ਼ਮੀ
ਸੰਵਾਦ ਸੂਤਰ, ਜਾਗਰਣਕਪੂਰਥਲਾ :
Publish Date: Sat, 27 Dec 2025 10:32 PM (IST)
Updated Date: Sat, 27 Dec 2025 10:34 PM (IST)
ਸੰਵਾਦ ਸੂਤਰ, ਜਾਗਰਣ ਕਪੂਰਥਲਾ : ਸ਼ੁੱਕਰਵਾਰ ਬਾਅਦ ਦੁਪਹਿਰ ਲਗਪਗ 3 ਵਜੇ ਪਿੰਡ ਹਮੀਰਾ ’ਚ ਮਾਮੂਲੀ ਗੱਲ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ, ਜਿਸ ’ਚ ਦੋ ਸਕੇ ਭਰਾ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪਿੰਡ ’ਚ ਕੁਝ ਸਮੇਂ ਲਈ ਅਫਰਾਤਫਰੀ ਦਾ ਮਾਹੌਲ ਬਣ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਨੌਜਵਾਨਾਂ ਦੀ ਪਛਾਣ ਮਨਦੀਪ ਸਿੰਘ ਤੇ ਹਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਹਮੀਰਾ ਦੇ ਰੂਪ ’ਚ ਹੋਈ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਪੀਣ ਵਾਲੇ ਪਾਣੀ ਦਾ ਪਾਈਪ ਖਰਾਬ ਹੋ ਗਿਆ ਸੀ, ਜਿਸ ਨੂੰ ਉਹ ਠੀਕ ਕਰਵਾ ਰਹੇ ਸਨ। ਇਸ ਦੌਰਾਨ ਗੁਆਂਢ ’ਚ ਰਹਿਣ ਵਾਲੇ ਕੁਝ ਲੋਕਾਂ ਨੇ ਉਨ੍ਹਾਂ ਨਾਲ ਵਿਵਾਦ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੱਲ ਵੱਧ ਗਈ ਤੇ ਮੁਲਜ਼ਮਾਂ ਨੇ ਇਕੱਠੇ ਹੋ ਕੇ ਇੱਟਾਂ ਤੇ ਪੱਥਰਾਂ ਨਾਲ ਦੋਵਾਂ ਭਰਾਵਾਂ ’ਤੇ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ’ਚ ਦੋਵੇਂ ਭਰਾ ਜ਼ਖ਼ਮੀ ਹੋ ਕੇ ਜ਼ਮੀਨ ’ਤੇ ਡਿੱਗ ਪਏ। ਲੋਕਾਂ ਨੇ ਵਿਚ ਪੈ ਕੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਸਿਵਲ ਹਸਪਤਾਲ ਕਪੂਰਥਲਾ ਦੇ ਡਾਕਟਰ ਨੇ ਦੱਸਿਆ ਕਿ ਦੋਵਾਂ ਦੇ ਸਿਰ ’ਤੇ 3-4 ਟਾਂਕੇ ਲੱਗੇ ਹਨ। ਉੱਧਰ ਪੁਲਿਸ ਨੇ ਸੂਚਨਾ ਮਿਲਣ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।