ਨਸ਼ਾ ਕਰਦੇ ਦੋ ਕਾਬੂ, ਮਾਮਲਾ ਦਰਜ
ਨਸ਼ਾ ਕਰਦੇ ਦੋ ਆਰੋਪੀ ਕਾਬੂ ਮਾਮਲਾ ਦਰਜ
Publish Date: Sun, 26 Apr 2026 06:47 PM (IST)
Updated Date: Sun, 26 Apr 2026 06:49 PM (IST)
ਪੰਜਾਬੀ ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਨਸ਼ਾ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਆਈ ਰਾਮ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਭੈੜੇ ਅੰਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਢੰਡੋਲੀ ਦੇ ਦਰਖਤਾਂ ਥੱਲੇ ਕੋਈ ਨਸ਼ੇ ਦਾ ਸੇਵਨ ਕਰ ਰਿਹਾ ਹੈ। ਜਦੋਂ ਪੁਲਿਸ ਨੇ ਜਾ ਕੇ ਜਾਂਚ ਕੀਤੀ ਤਾਂ ਉਥੇ ਦੋ ਨੌਜਵਾਨ ਨਸ਼ੇ ਦਾ ਸੇਵਨ ਕਰਦੇ ਪਾਏ ਗਏ। ਉਕਤ ਮੁਲਜ਼ਮ ਗਗਨਦੀਪ ਕੁਮਾਰ, ਮਨਦੀਪ ਕੁਮਾਰ ਵਾਸੀ ਮਲਕਪੁਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਪ੍ਰਾਪਤ ਕਰਕੇ ਮਾਮਲਾ ਦਰਜ ਕੀਤਾ ਗਿਆ।