ਹਿੰਦੂ ਕੰਨਿਆ ਕਾਲਜ ਦੀਆਂ ਦੋ ਵਿਦਿਆਰਥਣਾਂ ਨੇ ਕੀਤਾ ਟਾਪ
ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਦੋ ਨੈਨੀ ਕੇਅਰ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਕੀਤਾ ਟਾਪ
Publish Date: Tue, 19 May 2026 09:39 PM (IST)
Updated Date: Tue, 19 May 2026 09:40 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਨੈਨੀ ਕੇਅਰ ਸਰਟੀਫਿਕੇਟ ਕੋਰਸ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ 2025-26 ਲਈ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਹ ਬਹੁਤ ਮਾਣ ਵਾਲੀ ਗੱਲ ਹੈ ਨਤੀਜਾ ਸੌ ਫੀਸਦੀ ਰਿਹਾ ਹੈ। ਕਿਰਨਦੀਪ ਕੌਰ ਤੇ ਮੁਸਕਾਨ, ਨੈਨੀ ਕੇਅਰ ਦੇ ਸਰਟੀਫਿਕੇਟ ਕੋਰਸ ਦੀਆਂ ਵਿਦਿਆਰਥਣਾਂ ਨੇ 8.31 ਦੇ ਐੱਸਜੀਪੀਏ ਨਾਲ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਮੁਖੀ ਸਾਰਿਕਾ ਕਾਂਡਾ ਤੇ ਉਨ੍ਹਾਂ ਦੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੈਨੀ ਕੇਅਰ ਕੋਰਸ ਵਿਦਿਆਰਥਣਾਂ ਲਈ ਇਕ ਸਾਲ ਦਾ ਕਿੱਤਾਮੁਖੀ ਕੋਰਸ ਹੈ ਜੋ ਬਾਲ ਦੇਖਭਾਲ, ਪੋਸ਼ਣ, ਸੁਰੱਖਿਆ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਵਿੱਚ ਸਿਖਲਾਈ ਪ੍ਰਦਾਨ ਕਰਦਾ ਹੈ।