ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
Publish Date: Fri, 24 Apr 2026 09:02 PM (IST)
Updated Date: Fri, 24 Apr 2026 09:04 PM (IST)

ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਭੁਲੱਥ : ਭੁਲੱਥ ਪੁਲਿਸ ਵੱਲੋਂ ਹੈਰੋਇਨ ਦਾ ਸੇਵਨ ਕਰਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭੈੜੇ ਪੁਰਸ਼ਾਂ ਦੀ ਚੈਕਿੰਗ ਸਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਖਸਣ ਰੋਡ ਸ਼ਮਸ਼ਾਨਘਾਟ ਵਿਖ਼ੇ ਦੋ ਵਿਅਕਤੀ ਸ਼ਰੇਆਮ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਹਨ ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹੈ। ਪੁਲਿਸ ਨੇ ਤੁਰੰਤ ਦੱਸੀ ਹੋਈ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਉਨ੍ਹਾਂ ਨੇ ਦੇਖਿਆ ਕਿ ਦੋ ਵਿਅਕਤੀ ਸ਼ਮਸ਼ਾਨਘਾਟ ਖੱਸਣ ਰੋਡ ਭੁਲੱਥ ਵਿਖੇ ਇੱਕ-ਦੂਸਰੇ ਵੱਲ ਮੂੰਹ ਕਰ ਕੇ ਬੈਠ ਕੇ ਸਿਲਵਰ ਪੇਪਰ ਦੇ ਹੇਠਾਂ ਲਾਈਟਰ ਨਾਲ ਅੱਗ ਬਾਲ ਕੇ ਵਾਰੋ-ਵਾਰੀ ਨਸ਼ਾ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਘਬਰਾ ਗਏ ਅਤੇ ਉਨ੍ਹਾਂ ਨੇ ਹੱਥਾਂ ਵਿੱਚ ਫੜਿਆ ਸਾਮਾਨ ਜ਼ਮੀਨ ’ਤੇ ਸੁੱਟ ਦਿੱਤਾ। ਪੁਲਿਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਨੇ ਨਾਮ ਪਤਾ ਪੁੱਛਿਆ ਤਾਂ ਪਹਿਲੇ ਵਿਅਕਤੀ ਨੇ ਆਪਣਾ ਨਾਮ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਸੁਲੇਮਾਨ ਵਾਸੀ ਵਾਰਡ ਨੰ 3 ਭੁਲੱਥ ਅਤੇ ਦੂਸਰੇ ਨੇ ਆਪਣਾ ਨਾਮ ਕੰਵਲਦੀਪ ਸਿੰਘ ਉਰਫ਼ ਨਿੱਕਾ ਪੁੱਤਰ ਅਵਤਾਰ ਸਿੰਘ ਵਾਸੀ ਲਿੱਟਾਂ ਦੱਸਿਆ। ਪੁਲਿਸ ਵੱਲੋਂ ਉਨ੍ਹਾਂ ਕੋਲੋਂ ਇੱਕ ਅੱਧਾ ਸੜਿਆ ਸਿਲਵਰ ਪੇਪਰ, ਇਕ ਪਾਇਪਨੁਮਾ 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।