15 ਗ੍ਰਾਮ ਹੈਰੋਇਨ ਕਾਬੂ, ਦੋ ਨਾਮਜਦ
15 ਗ੍ਰਾਮ ਹੈਰੋਇਨ ਕਾਬੂ ਦੋ ਨਾਮਜਦ
Publish Date: Thu, 27 Nov 2025 05:56 PM (IST)
Updated Date: Thu, 27 Nov 2025 05:59 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 15 ਗ੍ਰਾਮ ਹੈਰੋਇਨ ਸਣੇ ਦੋ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ’ਚ ਕੋਟ ਰਾਣੀ ਤੋਂ ਭਾਣੋਕੀ ਵੱਲ ਜਾ ਰਹੇ ਸੀ। ਜਦੋਂ ਪੁਲਿਸ ਵਾਹੀਆ ਚੌਕ ਕੋਲ ਪੁੱਜੀ ਤਾਂ ਇਕ ਨੌਜਵਾਨ ਭਾਣੋਕੀ ਵੱਲੋਂ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੀ ਪੈਂਟ ਦੀ ਜੇਬ ਵਿਚੋਂ ਮੋਮੀ ਲਿਫਾਫਾ ਸੁੱਟ ਕੇ ਖਿਸਕਣ ਲੱਗਾ। ਉਨ੍ਹਾਂ ਨੇ ਆਪਣੀ ਟੀਮ ਦੇ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਉਸਦਾ ਨਾਮ ਪੁੱਛਿਆ ਤਾਂ ਉਸਨੇ ਆਪਣਾ ਨਾਮ ਸੌਰਵ ਮਹਿਮੀ ਪੁੱਤਰ ਗੁੰਨਾ ਪੁੱਤਰ ਬਲਵਿੰਦਰ ਕੁਮਾਰ ਵਾਸੀ ਸੁਧੀਰਾ ਮੁਹੱਲਾ ਹਦੀਆਬਾਦ ਫਗਵਾੜਾ ਦੱਸਿਆ। ਜਦੋਂ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 7 ਗਰਾਮ ਹੈਰੋਇਨ ਬਰਾਮਦ ਹੋਈ। ਉਪਰੰਤ ਉਕਤ ਦੋਸ਼ੀ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਂਚ ਦੌਰਾਨ ਉਸ ਨੇ ਦੱਸਿਆ ਕਿ ਉਹ ਇਹ ਹੈਰੋਇਨ ਅਨਮੋਲ ਕਲੇਰ ਪੁੱਤਰ ਬਲਵੀਰ ਚੰਦ ਵਾਸੀ ਪਿੰਡ ਖੇੜਾ ਥਾਣਾ ਸਤਨਾਮਪੁਰਾ ਪਾਸੋਂ ਖਰੀਦ ਕੇ ਲਿਆਇਆ ਹੈ, ਜਿਸ ’ਤੇ ਉਕਤ ਮੁਕਦਮੇ ਵਿਚ ਅਨਮੋਲ ਕਲੇਰ ਨੂੰ ਵੀ ਨਾਮਜ਼ਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਾਲ ਦਰਜ ਕੀਤਾ ਗਿਆ। ਉਸ ਪਾਸੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਹੋਈ।