7 ਗ੍ਰਾਮ ਹੈਰੋਇਨ ਤੇ ਐਕਟਿਵਾ ਸਮੇਤ ਦੋ ਕਾਬੂ
7 ਗ੍ਰਾਮ ਹੈਰੋਇਨ ਤੇ ਐਕਟਿਵਾ ਸਮੇਤ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ
Publish Date: Fri, 03 Apr 2026 07:42 PM (IST)
Updated Date: Fri, 03 Apr 2026 07:46 PM (IST)
ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਥਾਣਾ ਭੁਲੱਥ ਪੁਲਿਸ ਨੂੰ ਉਸ ਸਮੇਂ ਸਫਲਤਾ ਹੱਥ ਲੱਗੀ, ਜਦੋਂ ਦੋ ਨੌਜਵਾਨਾਂ ਨੂੰ ਐਕਟਿਵਾ ਤੇ ਸੱਤ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਥਾਣਾ ਮੁਖੀ ਐੱਸਐੱਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਏਐੱਸਆਈ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ ਤੇ ਦੋ ਨੌਜਵਾਨਾਂ ਨੂੰ ਕਾਲੇ ਰੰਗ ਦੀ ਐਕਟਿਵਾ ਨੰਬਰ ਪੀਬੀ 36ਜੀ 0628 ਸਮੇਤ ਕਾਬੂ ਕਰਕੇ ਨਾਮ-ਪਤਾ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਅਰਮਾਨ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਵਾਸੀ ਮਕਾਨ ਨੰਬਰ 243 ਮੁਹੱਲਾ ਲਾਹੌਰੀਆ ਟਾਂਡਾ ਥਾਣਾ, ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਤੇ ਦੂਜੇ ਨੇ ਜੋਗਿੰਦਰ ਸਿੰਘ ਉਰਫ ਵੀਰੂ ਪੁੱਤਰ ਹਰਭਜਨ ਸਿੰਘ ਵਾਸੀ ਮੁਹੱਲਾ ਝੀਰਾਂ ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਤਲਾਸ਼ੀ ਲੈਣ ਤੇ ਉਕਤ ਨੌਜਵਾਨਾਂ ਪਾਸੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ, ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।