ਸ੍ਰੀ ਗੁਰੂ ਹਰਿਰਾਏ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਦੋ ਦਿਨਾਂ ਗੁਰਮਤਿ ਸਮਾਗਮ
--ਕੀਰਤਨੀ ਜਥਿਆਂ ਨੇ ਲਗਾਈ ਗੁਰਬਾਣੀ ਦੀ ਛਹਿਬਰ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਕੀਰਤਨ ਦਰਬਾਰ ਤੇ ਜਪ ਤਪ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਸੇਵਾ ਸੁਸਾਇਟੀ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਦਿਨ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ ਦੇ ਜਥੇ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਖ਼ਾਲਸਾ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ। ਸਮਾਗਮ ਦੇ ਦੂਸਰੇ ਦਿਨ ਹੋਏ ਜਪ ਤਪ ਸਮਾਗਮ ਮੌਕੇ ਸੰਗਤਾਂ ਨੇ ਦੁਪਹਿਰ 3 ਵਜੇ ਤੋਂ ਰਾਤ 10 ਵਜੇ ਤੱਕ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਾਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਇਸ ਮੌਕੇ ਭਾਈ ਅਮਰਜੀਤ ਸਿੰਘ, ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮਿ੍ਤਸਰ ਵਾਲੇ, ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਬੀਬੀ ਜਸਪ੍ਰੀਤ ਕੌਰ ਕਪੂਰਥਲਾ ਵਾਲੇ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀ ਬੀਬੀਆਂ ਦਾ ਜਥਾ, ਭਾਈ ਤੇਜਪਾਲ ਸਿੰਘ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮਿ੍ਤਸਰ ਵਾਲੇ ਤੇ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ, ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲ, ਜਥੇ. ਜਰਨੈਲ ਸਿੰਘ ਡੋਗਰਾਂਵਾਲ, ਜਥੇ. ਜਸਵਿੰਦਰ ਸਿੰਘ ਬਤਰਾ, ਹਰਬੰਸ ਸਿੰਘ ਬਤਰਾ, ਆਗਿਆਪਾਲ ਸਿੰਘ, ਮਨਮੋਹਨ ਸਿੰਘ, ਅਮਰਜੀਤ ਸਿੰਘ ਸਡਾਨਾ, ਗੁਰਪ੍ਰੀਤ ਸਿੰਘ ਬੱਬਲੂ, ਸੁਖਰਾਜ ਸਿੰਘ, ਰਾਜਦੀਪ ਸਿੰਘ, ਦੀਪਕ, ਜੋਨੀ, ਸਹਿਜ, ਰਾਜਬੀਰ ਸਿੰਘ ਵਾਲੀਆ, ਲਖਬੀਰ ਸਿੰਘ ਸ਼ਾਹੀ, ਹਰਪਾਲ ਸਿੰਘ, ਇੰਚਾਰਜ ਮੋਹਕਮ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਜੋਧ ਸਿੰਘ, ਸੇਵਾ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਪ੍ਰੀਤਇੰਦਰ ਸਿੰਘ, ਜਸਮੀਤ ਸਿੰਘ, ਸਾਧੂ ਸਿੰਘ, ਪ੍ਰੇਮ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਬੋਹੜ ਸਿੰਘ, ਦਵਿੰਦਰ ਕੌਰ ਸਾਹਨੀ, ਹਰਸਿਮਰਨ ਕੌਰ, ਵਰਿਆਮ ਸਿੰਘ ਕਪੂਰ, ਸੰਨੀ ਗੁਲਾਟੀ, ਤਜਿੰਦਰਪਾਲ ਸਿੰਘ ਅਰੋੜਾ, ਹਰਜਸਪ੍ਰੀਤ ਸਿੰਘ, ਹਰਦੇਵ ਸਿੰਘ, ਪਰਮਜੀਤ ਸਿੰਘ ਅਰੋੜਾ, ਗੁਰਚਰਨ ਸਿੰਘ, ਇੰਦਰਪਾਲ ਸਿੰਘ, ਸ਼ਰਨਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਿੰਟੂ, ਪਿ੍ਤਪਾਲ ਸਿੰਘ ਪਾਲਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਰਾਣਾ, ਜਸਵਿੰਦਰ ਸਿੰਘ, ਦਮਨਦੀਪ ਸਿੰਘ, ਸੁਖਦੀਪ ਸਿੰਘ, ਸੁਖਜਿੰਦਰ ਸਿੰਘ, ਭਜਨ ਸਿੰਘ, ਪਵਿੱਤਰ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।