ਕੇਂਦਰੀ ਬਜਟ 2026 ਦੇਸ਼ ਦੇ ਸਮੁੱਚੇ ਵਿਕਾਸ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤਾ ਗਿਆ ਹੈ : ਖੋਜੇਵਾਲ

ਭਾਜਪਾ ਆਗੂਆਂ ਨੇ ਐਤਵਾਰ ਨੂੰ ਵਿਰਾਸਤੀ ਸ਼ਹਿਰ ’ਚ ਕੇਂਦਰੀ ਬਜਟ 2026-27 ਦਾ ਸੁਣਿਆ ਸਿੱਧਾ ਪ੍ਰਸਾਰਣ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਵਿਰਾਸਤੀ ਸ਼ਹਿਰ ਵਿਚ ਐਤਵਾਰ ਨੂੰ ਸੰਸਦ ਵਿਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 2026-27 ਦਾ ਸਿੱਧਾ ਪ੍ਰਸਾਰਣ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਫਾਰਮ ਹਾਊਸ ਵਿਖੇ ਕੀਤਾ ਗਿਆ। ਇਹ ਸਮਾਗਮ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਇਕ ਵੱਡੀ ਐੱਲਈਡੀ ਸਕਰੀਨ ’ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਥਾਨਕ ਭਾਜਪਾ ਵਰਕਰਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਪਿੰਡ ਵਾਸੀ, ਕਾਰੋਬਾਰੀ ਤੇ ਕਪੂਰਥਲਾ ਤੇ ਆਸਪਾਸ ਦੇ ਇਲਾਕਿਆਂ ਦੇ ਵਸਨੀਕ ਮੌਜੂਦ ਸਨ। ਭਾਜਪਾ ਆਗੂਆਂ ਨੇ ਬਜਟ ਭਾਸ਼ਣ ਨੂੰ ਬਹੁਤ ਗੰਭੀਰਤਾ ਤੇ ਧਿਆਨ ਨਾਲ ਸੁਣਿਆ। ਭਾਜਪਾ ਆਗੂਆਂ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਦੀ ਸ਼ਲਾਘਾ ਕੀਤੀ। ਭਾਜਪਾ ਆਗੂਆਂ ਨੇ ਕਿਹਾ ਕਿ ਬਜਟ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਪਾਉਣ ਲਈ ਮਹੱਤਵਪੂਰਨ ਪ੍ਰਬੰਧ ਕਰਦਾ ਹੈ, ਜਿਸ ਵਿਚ ਛੋਟੇ ਕਿਸਾਨਾਂ ਤੇ ਛੋਟੇ ਕਾਰੋਬਾਰਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਬਜਟ ਪੇਸ਼ਕਾਰੀ ਦੌਰਾਨ ਕਈ ਮਹੱਤਵਪੂਰਨ ਨੁਕਤੇ ਨੋਟ ਕੀਤੇ ਗਏ। ਬਜਟ ਪ੍ਰਸਾਰਣ ਤੋਂ ਬਾਅਦ ਨੇਤਾਵਾਂ ਤੇ ਵਰਕਰਾਂ ਵਿਚ ਬਜਟ 'ਤੇ ਚਰਚਾ ਹੋਈ। ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਬਜਟ ਬਜਟ 2026 ਦੇਸ਼ ਦੇ ਸਮੁੱਚੇ ਵਿਕਾਸ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਗਰੀਬਾਂ ਦੀ ਭਲਾਈ, ਨੌਜਵਾਨਾਂ ਲਈ ਮੌਕੇ, ਕਿਸਾਨਾਂ ਦੀ ਆਮਦਨ ਵਧਾਉਣ ਤੇ ਮੱਧ ਵਰਗ ਨੂੰ ਰਾਹਤ ਪ੍ਰਦਾਨ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਹ ਬਜਟ ਵਿਕਸਤ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ। ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਬਜਟ ਨੂੰ ਦੂਰਦਰਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਸਵੈ-ਨਿਰਭਰ ਭਾਰਤ ਦੇ ਟੀਚੇ ਨੂੰ ਅੱਗੇ ਵਧਾਉਂਦਾ ਹੈ ਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ। ਖੋਜੇਵਾਲ ਦੇ ਅਨੁਸਾਰ, ਬਜਟ ਆਰਥਿਕ ਸਸ਼ਕਤੀਕਰਨ 'ਤੇ ਕੇਂਦ੍ਰਿਤ ਹੈ, ਜਿਸਦਾ ਲਾਭ ਆਮ ਲੋਕਾਂ ਨੂੰ ਹੋਵੇਗਾ। ਖੋਜੇਵਾਲ ਨੇ ਕਿਹਾ ਕਿ ਬਜਟ ਵਿਚ ਕੀਤੇ ਗਏ ਪ੍ਰਬੰਧ ਭਵਿੱਖ ਵਿਚ ਦੇਸ਼ ਦੇ ਵਿਕਾਸ ਦੀ ਦਿਸ਼ਾ ਨਿਰਧਾਰਤ ਕਰਨਗੇ ਤੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ, ਕਪੂਰ ਚੰਦ ਥਾਪਰ, ਜ਼ਿਲ੍ਹਾ ਉਪ ਪ੍ਰਧਾਨ ਲੰਬੜਦਾਰ ਤੀਰਥ ਸਿੰਘ, ਮੰਡਲ ਪ੍ਰਧਾਨ ਲੱਕੀ ਸਰਪੰਚ, ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਸਿੰਘ ਅਰਾਈਵਾਲ, ਮੱਸਾ ਸਿੰਘ ਮਾਡਲ ਟਾਊਨ, ਭਾਜਪਾ ਐੱਸਸੀ ਮੋਰਚਾ ਦੇ ਸੂਬਾ ਪ੍ਰਧਾਨ ਮੌਜੂਦ ਸਨ। ਇਸ ਮੌਕੇ ਮੀਤ ਪ੍ਰਧਾਨ ਨਿਰਮਲ ਸਿੰਘ ਨਾਹਰ, ਭਾਜਪਾ ਐੱਸਸੀ ਮੋਰਚਾ ਦੇ ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ, ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਪ੍ਰਧਾਨ ਪੁੱਤਰ ਬਲਵੰਤ ਸਿੰਘ ਬੂਟਾ, ਸੁਰਜੀਤ ਸਿੰਘ, ਗੌਰਵ ਸ਼ਰਮਾ, ਡਾ. ਅਮਰਨਾਥ, ਪਰੇਮਪਾਲ ਸਰਪੰਚ ਪਿੰਡ ਚੱਕਦੋਨਾ, ਬਲਜੀਤ ਸਿੰਘ ਪੱਖੋਵਾਲ, ਬਲਜੀਤ ਸਿੰਘ ਪੱਖੋਵਾਲ, ਸਰਪੰਚ ਬਲਜੀਤ ਸਿੰਘ ਆਦਿ ਹਾਜ਼ਰ ਸਨ।