ਗੁਰਚਰਨ ਸਿੰਘ ਕੰਗ ਨੂੰ ਭੇਟ ਕੀਤੀ ਸ਼ਰਧਾਂਜਲੀ
ਗੁਰਚਰਨ ਸਿੰਘ ਕੰਗ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ
Publish Date: Mon, 06 Apr 2026 08:27 PM (IST)
Updated Date: Mon, 06 Apr 2026 08:28 PM (IST)

ਜਿੰਦਗੀ ਦੇ 30 ਸਾਲ ਕਿਸਾਨ ਜਥੇਬੰਦੀ ਦੇ ਨਾਮ ਲਾ ਦਿੱਤੀ : ਹਰਿੰਦਰ ਸਿੰਘ ਲੱਖੋਵਾਲ ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਹੋ ਜਿਹੇ ਸਾਫ-ਸੁਥਰੇ ਇਮਾਨਦਾਰ ਤੇ ਨਿਧੜਕ ਆਗੂ ਬਹੁਤ ਘੱਟ ਮਿਲਦੇ ਹਨ, ਜ਼ਿੰਦਗੀ ਦੇ 30 ਸਾਲ ਭਾਰਤੀ ਕਿਸਾਨ ਯੂਨੀਅਨ ਵਿਚ ਰਹਿ ਕੇ ਸਮਾਜ ਦੀ ਸੇਵਾ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੀਤਾ। ਲੱਖੋਵਾਲ ਨੇ ਕਿਹਾ ਕਿ ਸਭ ਤੋਂ ਔਖਾ ਰਾਹ ਕਿਸਾਨ ਜਥੇਬੰਦੀਆਂ ਦਾ ਹੈ, ਥਾਂ-ਥਾਂ ਧਰਨੇ ਲਾਉਣੇ ਪੈਂਦੇ ਹਨ, ਸਰਕਾਰਾਂ ਨਾਲ ਸਾਡੀ ਲੜਾਈ ਹੈ ਤੇ ਧਰਨਿਆਂ ਦੌਰਾਨ ਕਾਫੀ ਕੁੱਟਮਾਰ ਵੀ ਹੁੰਦੀ ਹੈ ਤੇ ਕਾਫੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਸਭ ਤੋਂ ਪੁਰਾਣੀ ਜਥੇਬੰਦੀ ਸਾਡੀ ਹੈ। ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਗੁਰਚਰਨ ਸਿੰਘ ਕੰਗ ਨੇ ਕਿਸਾਨੀ ਵਾਸਤੇ ਲੰਬੀ ਲੜਾਈ ਲੜੀ ਤੇ ਚੰਗੀ ਜ਼ਿੰਦਗੀ ਬਤੀਤ ਕੀਤੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨੀ ਦੀ ਗੱਲ ਕਰਨੀ ਸਾਨੂੰ ਗੁਰੂਆਂ ਨੇ ਬਖਸ਼ਿਸ਼ ਕੀਤੀ ਹੈ, ਇਹ ਸਾਨੂੰ ਗੁੜ੍ਹਤੀ ਵਿਚ ਮਿਲੀ ਹੈ। ਯੂਨੀਅਨ ਲੱਖੋਵਾਲ ਜ਼ਿਲ੍ਹਾ ਕਪੂਰਥਲਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਪੰਥਜੀਤ ਸਿੰਘ ਪੱਡਾ ਨੇ ਕਿਹਾ ਕਿ ਅਸੀ ਵੀ ਕਿਸਾਨੀ ਹੱਕਾਂ ਲਈ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚਲਦੇ ਰਹਾਂਗੇ। ਇਸ ਮੌਕੇ ਪਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਪਵਨ ਸਿੰਘ ਪੰਮਾ ਮੇਹਲੋ ਸੀਨ. ਮੀਤ ਪ੍ਰਧਾਨ ਲੁਧਿਆਣਾ, ਜਤਿੰਦਰਪਾਲ ਸਿੰਘ ਜਿੰਦੂ ਸੀਨ. ਮੀਤ ਪ੍ਰਧਾਨ ਚਕਮੌਰ ਸਾਹਿਬ, ਜਸਵੀਰ ਸਿੰਘ ਲਿੱਟਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਹਰਪਿੰਦਰ ਸਿੰਘ ਭਿੰਦਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਮਨਜੀਤ ਸਿੰਘ ਚੀਮਾ ਸੀਨ. ਮੀਤ ਪ੍ਰਧਾਨ, ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਸੀਨ. ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਪੰਡੋਰੀ ਮੀਤ ਪ੍ਰਧਾਨ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਜਨਰਲ ਸਕੱਤਰ, ਬਲਵੀਰ ਸਿੰਘ ਜੇਈ ਕੈਸ਼ੀਅਰ, ਹਰਭਜਨ ਸਿੰਘ ਗੁਰਾਇਆ, ਸੋਮਨਾਥ, ਸੁਖਵੰਤ ਸਿੰਘ ਤੱਖਰ, ਪ੍ਰੀਤਮ ਸਿੰਘ ਚੀਮਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੋਗਿੰਦਰਪਾਲ ਮਰਵਾਹਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਗੁਰਨਾਮ ਸਿੰਘ ਪੰਡੋਰੀ ਮੀਤ ਪ੍ਰਧਾਨ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਮੁਖਤਿਆਰ ਸਿੰਘ ਸੋਨੀ ਜੋਰਾਵਰ ਬਲਾਕ ਪ੍ਰਧਾਨ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਅਮਰੀਕ ਸਿੰਘ ਬੋਪਾਰਾਏ ਸਰਕਲ ਪ੍ਰਧਾਨ, ਅੰਮ੍ਰਿਤਪਾਲ ਸਿੰਘ ਬੱਲ, ਸਤਪਾਲ ਸਿੰਘ ਇਕਾਈ ਪ੍ਰਧਾਨ ਬੇਗੋਵਾਲ, ਤਰਜਿੰਦਰ ਸਿੰਘ ਭਿੰਦਾ ਆਦਿ ਆਗੂ ਤੇ ਕਿਸਾਨ ਵੀਰ ਵੱਡੀ ਗਿਣਤੀ ’ਚ ਪਹੁੰਚ ਕੇ ਆਪਣੇ ਵਿਛੜੇ ਆਗੂ ਗੁਰਚਰਨ ਸਿੰਘ ਕੰਗ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।