ਸਫਾਈ ਸੇਵਕਾਂ ਦੀ ਹੜਤਾਲ ਨੂੰ ਵੱਖ-ਵੱਖ ਜਥੇਬੰਦੀਆਂ ਦਿੱਤੀ ਹਮਾਇਤ
ਸਫਾਈ ਸੇਵਕਾਂ ਦੀ ਹੜਤਾਲ ਨੂੰ ਵੱਖ ਵੱਖ ਜਥੇਬੰਦੀਆਂ ਦਿੱਤੀ ਹਮਾਇਤ
Publish Date: Tue, 19 May 2026 08:49 PM (IST)
Updated Date: Tue, 19 May 2026 08:52 PM (IST)

ਸਫਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ : ਨਿਰਮਲ ਸਿੰਘ ਸ਼ੇਰਪੁਰ ਸੱਦਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਿਊਸਪਲ ਮੁਲਾਜ਼ਮ ਐਕਸਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਸਫ਼ਾਈ ਮਜ਼ਦੂਰਾਂ ਤੇ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਰ ਵਿਚ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਪੰਜਾਬ ਭਰ ਵਿਚ 6 ਮਈ ਤੋਂ ਸਫ਼ਾਈ ਕਰਮਚਾਰੀ ਤੇ ਮਿਉਂਸਪਲ ਕਾਮੇ ਹੜਤਾਲ ਉੱਤੇ ਚਲ ਰਹੇ ਹਨ। ਇਸ ਮੌਕੇ ਹੜਤਾਲੀ ਆਗੂਆਂ ਨੇ ਕਿਹਾ ਕਿ ਇਹ ਹੜਤਾਲ਼ ਸਾਡਾ ਕੋਈ ਸ਼ੌਕ ਨਹੀਂ ਮਜ਼ਬੂਰੀ ਹੈ ਕਿਉਂਕਿ ਪੰਜਾਬ ਦਾ 90% ਮੁਲਾਜ਼ਮ ਕੱਚਾ ਹੈ ਤੇ ਮਾਤਰ 10 ਹਜ਼ਾਰ ਨਿਗੁਣੀ ਤਨਖਾਹ ਉੱਤੇ ਕੰਮ ਕਰ ਰਿਹਾ ਹੈ। ਮਹਿੰਗਾਈ ਕਰਕੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ। ਅੱਜ ਤੋਂ ਲਗਭਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਭਗਵੰਤ ਮਾਨ ਸਰਕਾਰ ਇਨ੍ਹਾਂ ਹੀ ਸਫ਼ਾਈ ਸੇਵਕਾਂ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਵੋਟਾਂ ਮੰਗ ਕੇ ਸੱਤਾ ਵਿਚ ਆਈ ਸੀ। ਉਸ ਵੇਲ਼ੇ ਮਾਨਯੋਗ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ, ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ, ਪਰ ਹੋ ਇਸ ਦੇ ਉਲਟ ਰਿਹਾ ਹੈ। ਆਗੂਆਂ ਕਿਹਾ ਕਿ ਸਫ਼ਾਈ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਤੇ ਸਰਕਾਰੀ ਖ਼ਜ਼ਾਨੇ ਰਾਹੀਆਂ ਦਿੱਤੀਆਂ ਜਾਣ, ਘੱਟੋ-ਘੱਟ ਉਜਰਤ 40,000 ਪ੍ਰਤੀ ਮਹੀਨਾ ਕੀਤੀ ਜਾਵੇ, ਠੇਕੇਦਾਰੀ ਸਿਸਟਮ ਪੱਕੇ ਤੌਰ ਤੇ ਬੰਦ ਕੀਤਾ ਜਾਵੇ ਤੇ ਕੱਚੇ ਮੁਲਾਜ਼ਮ ਦੀ ਮੌਤ ਹੋਣ ਤੇ ਉਸਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਲੰਬੇ ਸਮੇ ਤੋਂ ਲਾਰੇ ਲਾ ਰਹੀ ਹੈ। ਮੀਟਿੰਗ ਦੇ ਕੇ ਮੁਕਰ ਜਾਂਦੀ। ਇਸ ਲਈ ਹੁਣ ਆਰ-ਪਾਰ ਦੇ ਸੰਘਰਸ਼ ਦੀ ਤਿਆਰੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ ਸਿਆਸੀ ਨੁਕਸਾਨ ਝੱਲਣ ਲਈ ਤਿਆਰ ਰਹੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਸੁਲਤਾਨਪੁਰ ਲੋਧੀ ਦੇ ਆਗੂ ਪ੍ਰਧਾਨ ਸੰਜੀਵ ਘਈ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਬਲਦੇਵ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਰਾਜ ਕੁਮਾਰ, ਪੰਕਜ ਸਹੋਤਾ, ਸ਼ੰਕਰ, ਰਵੀ, ਪਰਮਿੰਦਰ ਕੌਰ, ਪਰਮਜੀਤ ਕੌਰ, ਕਿਰਨ, ਪੁਸ਼ਪਾ, ਅੰਮ੍ਰਿਤ, ਤੋਸ਼ੀ, ਭਜਨ ਕੌਰ, ਸਵਿਤਾ, ਰਾਧਾ,ਮੀਨੂ, ਬਲਜੀਤ ਕੌਰ, ਰਜਿੰਦਰ ਕੁਮਾਰ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਦੇਵ ਸਿੰਘ ਮੋਮੀ, ਤੇਜ਼ਾ ਸਿੰਘ ਗਿੱਲ ਨਬੀਪੁਰ, ਜਸਪਾਲ ਸਿੰਘ ਆਦਿ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਤੇ ਮਿਉਂਸਪਲ ਕਾਮੇ ਹਾਜ਼ਰ ਸਨ।