Phagwara News : 50000 ਵੱਢੀ ਲੈਣ ਵਾਲੇ ਸਹਾਇਕ ਟਾਊਨ ਪਲਾਨਰ ਤੇ ਨਕਸ਼ਾ ਨਵੀਸ ਕਾਬੂ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਆਰਕੀਟੈਕਟ ਨੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ ਤਾਂ ਜੋ ਟਾਊਨ ਪਲਾਨਰ ਤੋਂ ਉਸ (ਸ਼ਿਕਾਇਤਕਰਤਾ) ਦੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲਈ ਜਾ ਸਕੇ ਪਰ ਸੌਦਾ 50000 ਰੁਪਏ ਵਿੱਚ ਤੈਅ ਹੋਇਆ ਹੈ।
Publish Date: Mon, 21 Apr 2025 03:22 PM (IST)
Updated Date: Mon, 21 Apr 2025 04:57 PM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਰਾਜ ਕੁਮਾਰ ਸਹਾਇਕ ਟਾਊਨ ਪਲਾਨਰ (ਏਟੀਪੀ) ਨਗਰ ਨਿਗਮ ਫਗਵਾੜਾ ਅਤੇ ਫਗਵਾੜਾ ਦੇ ਹੀ ਇੱਕ ਪ੍ਰਾਈਵੇਟ ਨਕਸ਼ਾ ਨਵੀਸ (ਆਰਕੀਟੈਕਟ) ਰਾਜੇਸ਼ ਕੁਮਾਰ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ। ਜਾਣਕਾਰੀ ਦਿੰਦੇ ਹੋਏ ਸੂਬਾਈ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮਾਂ ਨੂੰ ਫਗਵਾੜਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਆਰਕੀਟੈਕਟ ਨੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ ਤਾਂ ਜੋ ਟਾਊਨ ਪਲਾਨਰ ਤੋਂ ਉਸ (ਸ਼ਿਕਾਇਤਕਰਤਾ) ਦੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲਈ ਜਾ ਸਕੇ ਪਰ ਸੌਦਾ 50000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਨਕਸ਼ਾ ਨਵੀਸ ਅਤੇ ਏਟੀਪੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ’ਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ