ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵੋਟਰ ਦਿਵਸ ਮਨਾਇਆ
ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵੋਟਰ ਦਿਵਸ ਮਨਾਇਆ
Publish Date: Fri, 06 Feb 2026 09:51 PM (IST)
Updated Date: Fri, 06 Feb 2026 09:53 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ 27 ਜਨਵਰੀ 2026 ਨੂੰ ਕਾਲਜ ਦੇ ਰੈਡ ਰਿਬਨ ਕਲੱਬ ਦੇ ਮੁਖੀ ਡਾ. ਮਨੀ ਛਾਬੜਾ ਤੇ ਐੱਨਐੱਸਐੱਸ ਵਿਭਾਗ ਦੇ ਮੁਖੀ ਪ੍ਰੋਫੈਸਰ ਰਿਸ਼ੂ ਬਾਲਾ ਵੱਲੋਂ ਰਾਸ਼ਟਰੀ ਵੋਟਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੀਗਲ ਲਿਟਰੈਸੀ ਕਲੱਬ ਦੇ ਮੁਖੀ ਪ੍ਰੋਫੈਸਰ ਸੰਦੀਪ ਕੌਰ ਵੱਲੋਂ ਵੋਟ ਦੇ ਮਹੱਤਵ ਬਾਰੇ ਇਕ ਵਿਸ਼ੇਸ਼ ਲੈਕਚਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨੌਜਵਾਨ ਵੋਟਰਾਂ ਦੀ ਅਹਿਮ ਭੂਮਿਕਾ ‘ਤੇ ਰੌਸ਼ਨੀ ਪਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੋਟ ਲਈ ਸਹੁੰ ਲਈ, ਜਿਸ ਵਿਚ ਉਨ੍ਹਾਂ ਨੇ ਹਰ ਚੋਣ ਵਿਚ ਨੈਤਿਕਤਾ ਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਪ੍ਰੋਫੈਸਰ ਸੁਖਪਾਲ ਸਿੰਘ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਹਰਜਾਪ ਸਿੰਘ ਹਾਜ਼ਰ ਸਨ।