ਪੰਚਾਇਤੀ ਰਾਜ ਮਜ਼ਬੂਤ ਕਰਨ ’ਚ ਆਪਣਾ ਅਹਿਮ ਯੋਗਦਾਨ ਪਾਉਂਣਾ ਚਾਹੀਦੈ : ਗੁਰਪ੍ਰੀਤ ਗੋਪੀ
ਸਾਨੂੰ ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਂਣਾ ਚਾਹੀਦਾ ਹੈ : ਗੁਰਪ੍ਰੀਤ ਗੋਪੀ
Publish Date: Sat, 25 Apr 2026 08:08 PM (IST)
Updated Date: Sun, 26 Apr 2026 04:19 AM (IST)

--ਪੰਚਾਇਤ ਰਾਜ ਦਿਵਸ ਸਬੰਧੀ ਸਮਾਗਮ ਕਰਵਾਇਆ ਕੈਪਸ਼ਨ: 25ਕੇਪੀਟੀ18 ਪੰਚਾਇਤੀ ਰਾਜ ਦਿਵਸ ਮੌਕੇ ਪਿੰਡ ਆਰੀਆਂਵਾਲ ਦੀ ਸਰਪੰਚ ਮਨਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਿੰਡ ਵਾਸੀ ਅਤੇ ਨਾਲ ਹਨ ਗੁਰਪ੍ਰੀਤ ਸਿੰਘ ਗੋਪੀ। ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਚਾਇਤ ਰਾਜ ਦਿਵਸ ਸਬੰਧੀ ਇਕ ਸਾਦੇ ਸਮਾਗਮ ਦਾ ਆਯੋਜਨ ਪਿੰਡ ਆਰੀਆਂਵਾਲ ਵਿਖੇ ਪਿੰਡ ਦੀ ਸਰਪੰਚ ਮਨਪ੍ਰੀਤ ਕੌਰ ਅਤੇ ਯੂਥ ਕਾਂਗਰਸ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸਰਪੰਚ ਮਨਪ੍ਰੀਤ ਕੌਰ ਅਤੇ ਯੂਥ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਹਰ ਸਾਲ 24 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਹ ਦਿਨ 1993 ਵਿਚ 73ਵੀਂ ਸੰਵਿਧਾਨਕ ਸੋਧ ਰਾਹੀਂ ਪੰਚਾਇਤ ਰਾਜ ਸੰਸਥਾਵਾਂ ਨੂੰ ਸੰਵਿਧਾਨਕ ਮਾਨਤਾ ਮਿਲਣ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿਚ ਸਥਾਨਕ ਸਵੈ ਸਾਸ਼ਨ ਨੂੰ ਮਜ਼ਬੂਤ ਕਰਨਾ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸ਼ਕਤੀਸ਼ਾਲੀ ਬਨਾਉਂਣਾ ਅਤੇ ਲੋਕਤੰਤਰ ਨੂੰ ਹੇਠਲੇ ਪੱਧਰ ਤੱਕ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਅਜਿਹੇ ਦਿਵਸ ਮਨਾਉਂਣੇ ਚਾਹੀਦੇ ਹਨ ਅਤੇ ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਂਣਾ ਚਾਹੀਦਾ ਹੈ। ਇਸ ਮੌਕੇ ਪੰਚਾਇਤ ਮੈਂਬਰ ਰਾਣੀ, ਸਰਦੂਲ ਸਿੰਘ, ਮਨਜੀਤ ਕੌਰ, ਰਾਣੀ, ਸਤਨਾਮ ਕੌਰ, ਸਾਬਕਾ ਬਲਾਕ ਸੰਮਤੀ ਮੈਂਬਰ ਵਿਦਿਆ ਦੇਵੀ, ਮਨਜੀਤ ਕੌਰ, ਵਿਕਰਮ ਜੀਤਾ, ਸੂਰਜ, ਆਕਾਸ਼, ਸਾਨੀਆ, ਸ਼ੀਆ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।