ਸ਼ਹੀਦ ਊਧਮ ਸਿੰਘ ਦੀ ਯਾਦ ’ਚ ਬਣ ਰਹੀ ਯੂਨੀਵਰਸਿਟੀ ਲਈ ਯੋਗਦਾਨ ਪਾਵਾਂਗੇ : ਨਾਨਕਪੁਰ
ਸਹੀਦ ਊਧਮ ਸਿੰਘ ਦੀ ਯਾਦ ਵਿੱਚ ਬਣ ਰਹੀ ਯੂਨੀਵਰਸਿਟੀ ਲਈ ਹਰ ਸੰਭਵ ਯੋਗਦਾਨ ਪਾਵਾਂਗੇ : ਨਾਨਕਪੁਰ
Publish Date: Sat, 22 Nov 2025 07:54 PM (IST)
Updated Date: Sat, 22 Nov 2025 07:55 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਕੰਬੋਜ਼ ਫਾਊਂਡੇਸ਼ਨ ਵੱਲੋਂ ਸਾਡੇ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿਚ ਪੰਜਾਬ ਵਿਚ ਬਣ ਰਹੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਯੂਨੀਵਰਸਿਟੀ ਬਣਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਉਪਰਾਲੇ ਲਈ ਵੱਡਾ ਯੋਗਦਾਨ ਪਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੰਬੋਜ਼ ਫਾਉਂਡੇਸ਼ਨ ਦੇ ਮੈਂਬਰਾਂ ਤੇ ਡੈਲੀਗੇਟ ਕੌਂਸਲ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਨਾਨਕਪੁਰ, ਸੀਨੀਅਰ ਅਕਾਲੀ ਆਗੂ ਅਤੇ ਚੇਅਰਮੈਨ ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਯੂਨੀਵਰਸਿਟੀ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਇਕ ਮੀਲ ਪੱਥਰ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਰੁਜ਼ਗਾਰ ਆਧਾਰਿਤ ਸਕਿੱਲ ਕੋਰਸ ਕਰਾਏ ਜਾਣਗੇ ਤਾਂ ਕੇ ਸਾਡੇ ਬੱਚਿਆਂ ਨੂੰ ਭਾਰਤ ਅਤੇ ਵਿਦੇਸ਼ਾਂ ਵਿਚ ਰੁਜ਼ਗਾਰ ਲੈਣ ਵਿਚ ਕੋਈ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਰਟੀਫ਼ੀਸ਼ਲ ਇੰਟੈਲੀਜੈਂਸ, ਡਾਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉਨਤ ਉਦਮਤਾ ਵਰਗੇ ਅਤਿ ਆਧੁਨਿਕ ਤਕਨਾਲੋਜੀ ਪ੍ਰੋਗਰਾਮ ਮੁੱਖ ਕੇਂਦਰ ਰਹਿਣਗੇ। ਇਹ ਸਾਰੇ ਕੋਰਸ ਨੌਜਵਾਨਾਂ ਨੂੰ ਵਿਸ਼ਵ ਪੱਧਰ ‘ਤੇ ਕਾਬਲ ਬਣਾਉਣ ਵਾਲੇ ਲੋੜੀਂਦੇ ਹੁਨਰ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਨਿਰਮਾਣ ਨਾਲ ਪੰਜਾਬ ਦੇ ਵਿਕਾਸ ਲਈ ਨਵੇਂ ਦਰਵਾਜ਼ੇ ਖੁੱਲਣਗੇ। ਸਮੂਹ ਪੰਜਾਬੀਆਂ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੇ ਮਹਾਨ ਸ਼ਹੀਦ ਦੇ ਨਾਮ ‘ਤੇ ਪੰਜਾਬ ਦੀ ਧਰਤੀ ‘ਤੇ ਇਹ ਯੂਨੀਵਰਸਿਟੀ ਬਣ ਰਹੀ ਹੈ, ਜੋ ਸ਼ਹੀਦ ਊਧਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਮੀਟਿੰਗ ਵਿਚ ਸ਼ਾਮਲ ਹੋਏ ਅਰੁਣਦੀਪ ਸਿੰਘ ਸੈਦਪੁਰ ਐੱਮਡੀ ਪਾਹੁਲ ਹਰਬਲ ਨੇ ਪੰਜਾਬ ਵਾਸੀਆਂ ਅਤੇ ਕੰਬੋਜ਼ ਭਾਈਚਾਰੇ ਨੂੰ ਇਸ ਯੂਨੀਵਰਸਿਟੀ ਦੀ ਸਥਾਪਨਾ ਲਈ ਮਦਦ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਚਾਂਸਲਰ ਡਾਕਟਰ ਸੰਦੀਪ ਕੌੜਾ, ਐੱਮਐੱਲਏ ਮਾਲੇਰਕੋਟਲਾ ਮੁਹੰਮਦ ਜਮੀਲ ਉਰ ਰਹਿਮਾਨ, ਮਲਕੀਤ ਸਿੰਘ ਥਿੰਦ ਚੇਅਰਮੈਨ ਬੀਸੀ ਕਮਿਸ਼ਨ ਪੰਜਾਬ, ਜਨਕ ਰਾਜ ਮਹਿਰੋਕ ਜੁਆਇੰਟ ਸੈਕਟਰੀ ਪੰਜਾਬ ਸਕੂਲ ਸਿੱਖਿਆ ਬੋਰਡ, ਜੇਐੱਸ ਮਹਿਰੋਕ ਰਿਟਾਇਟਡ ਸ਼ੈਸ਼ਨ ਜੱਜ, ਪੀਪੀ ਸਿੰਘ ਰਿਟਾਇਰਡ ਸ਼ੈਸ਼ਨ ਜੱਜ, ਪ੍ਰਭਦੀਪ ਸਿੰਘ ਖਿੰਡਾ, ਸੀਨੀਅਰ ਜਨਰਲਿਸਟ ਤਜਿੰਦਰ ਕੌਰ ਖਿੰਡਾ ਆਦਿ ਮੌਜੂਦ ਸਨ।
ਕੈਪਸ਼ਨ : 22ਕੇਪੀਟੀ3