ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਸੁਖਚੈਨ ਆਣਾ ਸਾਹਿਬ ਵਿਖੇ ਕਰਵਾਇਆ ਹਫਤਾਵਾਰੀ ਸਮਾਗਮ
Publish Date: Mon, 18 May 2026 07:48 PM (IST)
Updated Date: Mon, 18 May 2026 07:48 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਹਫਤਾਵਾਰੀ ਸਮਾਗਮ ਮੈਨੇਜਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ਼ਿਰਕਤ ਕੀਤੀ ਤੇ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ, ਜਿਨ੍ਹਾਂ ਵਿਚ ਭਾਈ ਦਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਕੀਰਤਨ ਦੀ ਹਾਜ਼ਰੀ ਭਰੀ। ਮੈਨੇਜਰ ਨਰਿੰਦਰ ਸਿੰਘ ਵੱਲੋਂ ਆਈਆਂ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਰਾਗੀ ਢਾਡੀ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਨਿਵਾਜਿਆ ਗਿਆ। ਆਪਣੇ ਸੰਬੋਧਨ ਵਿਚ ਮੈਨੇਜਰ ਨਰਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਨਾਮ ਸਿਮਰਨ ਸੇਵਾ ਤੇ ਸੱਚੇ ਜੀਵਨ, ਗੁਰੁ ਵਾਲੇ ਬਣਨ, ਸਿੰਘ ਸਜਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।