ਜ਼ਿਲ੍ਹੇ ’ਚ ਕਣਕ ਦੀ ਖਰੀਦ 3.53 ਲੱਖ ਮੀਟ੍ਰਿਕ ਟਨ ਤੋਂ ਪਾਰ
ਜ਼ਿਲ੍ਹੇ ’ਚ ਕਣਕ ਦੀ ਖਰੀਦ 3.53 ਲੱਖ ਮੀਟ੍ਰਿਕ ਟਨ ਤੋਂ ਪਾਰ, ਕਿਸਾਨਾਂ ਨੂੰ 906.9 ਕਰੋੜ ਰੁਪਏ ਦੀ ਅਦਾਇਗੀ
Publish Date: Mon, 11 May 2026 08:41 PM (IST)
Updated Date: Mon, 11 May 2026 08:42 PM (IST)
ਕਿਸਾਨਾਂ ਨੂੰ 906.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਤੇ ਖਰੀਦ ਪ੍ਰਕਿਰਿਆ ਨਿਰਧਾਰਤ ਟੀਚਿਆਂ ਨੂੰ ਪਾਰ ਕਰ ਗਈ ਹੈ ਤੇ ਮਿੱਥੇ ਸਮੇਂ ਅੰਦਰ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵਜੋਂ 906.9 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਜ਼ਿਲ੍ਹੇ ਵਿਚ ਕੁੱਲ 3,53,899.54 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ ਕਿ ਮਿੱਥੇ ਟੀਚੇ 3.11 ਲੱਖ ਮੀਟ੍ਰਿਕ ਟਨ ਨਾਲੋਂ 13.74 ਫੀਸਦੀ ਜ਼ਿਆਦਾ ਹੈ। ਸਰਕਾਰੀ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 3,51,925.8 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚ ਪਨਗ੍ਰੇਨ ਵੱਲੋਂ ਸਭ ਤੋਂ ਵੱਧ 1,00,372.7 ਮੀਟ੍ਰਿਕ ਟਨ (28%) ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਰਕਫੈੱਡ ਨੇ 27%, ਪਨਸਪ ਨੇ 25% ਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੇ 19% ਫ਼ਸਲ ਖਰੀਦੀ ਹੈ। ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ (ਲਿਫਟਿੰਗ) ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 2,90,057 ਮੀਟ੍ਰਿਕ ਟਨ ਕਣਕ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ, ਜੋ ਕਿ ਖਰੀਦ ਕੀਤੀ ਗਈ ਫ਼ਸਲ ਦਾ ਲਗਭਗ 82 ਫੀਸਦੀ ਹੈ।