ਬੇਬੇ ਨਾਨਕੀ ਜੀ ਮਾਰਗ ’ਤੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ
ਬੇਬੇ ਨਾਨਕੀ ਜੀ ਮਾਰਗ ’ਤੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ
Publish Date: Sat, 17 Jan 2026 07:04 PM (IST)
Updated Date: Sat, 17 Jan 2026 07:06 PM (IST)
— ਇਕ ਮਹੀਨੇ ’ਚ ਕੰਮ ਪੂਰਾ ਕਰਨ ਦਾ ਟੀਚਾ
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਬੇਬੇ ਨਾਨਕੀ ਜੀ ਮਾਰਗ ’ਤੇ ਸੁਲਤਾਨਪੁਰ ਲੋਧੀ ਤੋਂ ਡਡਵਿੰਡੀ ਤੱਕ ਸੜਕ ਦੇ ਦੋਹਾਂ ਪਾਸੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ‘ਪੰਜਾਬੀ ਜਾਗਰਣ’ ਨੂੰ ਐਕਸੀਅਨ ਰਾਜੇਸ਼ ਚਨਾਨਾ ਪੀਡਬਲਯੂਡੀ, ਸੁਲਤਾਨਪੁਰ ਲੋਧੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਟਰੀਟ ਲਾਈਟਾਂ ਲਈ ਲੋੜੀਂਦਾ ਸਾਰਾ ਸਮਾਨ ਇਕੱਠਾ ਕਰਕੇ ਸਟੋਰ ਵਿਚ ਜਮ੍ਹਾਂ ਕਰਵਾ ਲਿਆ ਗਿਆ ਹੈ ਤੇ ਕੰਮ ਨੂੰ ਤਰਤੀਬਵਾਰ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਐਕਸੀਅਨ ਰਾਜੇਸ਼ ਚਨਾਨਾ ਅਨੁਸਾਰ ਇਕ ਮਹੀਨੇ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ, ਤਾਂ ਜੋ ਆਉਣ-ਜਾਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਲੱਗਣ ਨਾਲ ਇਲਾਕੇ ਵਿਚ ਰਾਤ ਸਮੇਂ ਸੁਰੱਖਿਆ ਤੇ ਸੁਵਿਧਾ ਵਿਚ ਵੱਡਾ ਸੁਧਾਰ ਆਵੇਗਾ। ਇਸ ਉਪਰਾਲੇ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਸਰਕਾਰ ਅਤੇ ਪੀਡਬਲਯੂਡੀ ਵਿਭਾਗ ਦਾ ਧੰਨਵਾਦ ਵੀ ਕੀਤਾ ਗਿਆ ਹੈ।