ਨਡਾਲਾ ’ਚ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਦੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ
ਨਡਾਲਾ ’ਚ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਦੇ ਕਾਰਡ ਬਣਾਉਣ ਦਾ ਕੰਮ ਲਗਾਤਾਰ ਜਾਰੀ
Publish Date: Tue, 24 Feb 2026 09:36 PM (IST)
Updated Date: Tue, 24 Feb 2026 09:40 PM (IST)

ਕੰਗ ਪੰਜਾਬੀ ਜਾਗਰਣ ਨਡਾਲਾ : ਕਸਬਾ ਨਡਾਲਾ ਵਿਚ ਲੋਕਾਂ ਨੂੰ ਸਰਕਾਰੀ ਸਿਹਤ ਸੁਵਿਧਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਵਾਰਡ ਨੰਬਰ 2 ਵਿਚ ਕੌਂਸਲਰ ਮੋਨਿਕਾ ਅਰੋੜਾ ਦੇ ਗ੍ਰਹਿ ਵਿਖੇ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਵਾਸੀਆਂ ਨੇ ਸ਼ਿਰਕਤ ਕਰਦੇ ਹੋਏ ਆਪਣੇ ਸਿਹਤ ਬੀਮਾ ਕਾਰਡ ਬਣਵਾਏ। ਇਸ ਤੋਂ ਪਹਿਲਾਂ ਇਹ ਕੈਂਪ ਵਾਰਡ ਨੰਬਰ 1 ਵਿਚ ਵੀ ਸਫਲਤਾਪੂਰਵਕ ਲਗਾਇਆ ਗਿਆ ਸੀ। ਕੈਂਪ ਦੌਰਾਨ ਤਾਇਨਾਤ ਕਰਮਚਾਰੀਆਂ ਵੱਲੋਂ ਆਏ ਹੋਏ ਲੋਕਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਉਪਰੰਤ ਮੌਕੇ ‘ਤੇ ਹੀ ਕਾਰਡ ਤਿਆਰ ਕਰਕੇ ਵੰਡੇ ਗਏ, ਜਿਸ ਨਾਲ ਲੋਕਾਂ ਨੂੰ ਕਾਫ਼ੀ ਸੁਵਿਧਾ ਮਿਲੀ। ਇਲਾਕਾ ਵਾਸੀਆਂ ਨੇ ਸਰਕਾਰ ਦੀ ਇਸ ਪਹਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਆਮ ਜਨਤਾ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਤੇ ਸਮੇਂ ਦੀ ਵੀ ਬਚਤ ਹੁੰਦੀ ਹੈ। ਇਸ ਮੌਕੇ ਕੌਂਸਲਰ ਦੇ ਪਤੀ ਸੰਦੀਪ ਟੋਨੀ, ਯੂਥ ਕੋਆਰਡੀਨੇਟਰ ਸੰਦੀਪ ਕੁਮਾਰ ਤੇ ਬਲਾਕ ਪ੍ਰਧਾਨ ਹੈਪੀ ਖੱਖ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਉਹ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ।