ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ’ਚ ਵਿਸ਼ਵ ਪੁਸਤਕ ਦਿਵਸ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ’ਚ ਵਿਸ਼ਵ ਪੁਸਤਕ ਦਿਵਸ ਮਨਾਇਆ
Publish Date: Fri, 24 Apr 2026 07:19 PM (IST)
Updated Date: Fri, 24 Apr 2026 07:22 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਹਰਨਿਆਮਤ ਕੌਰ ਦੀ ਅਗਵਾਈ ’ਚ ਵਿਸ਼ਵ ਪੁਸਤਕ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਸਕੂਲ ਦੇ ਕੇਜੀ ਵਿੰਗ ਅਤੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਵਿਸ਼ਵ ਪੁਸਤਕ ਦਿਵਸ ਮੌਕੇ ਲਾਇਬ੍ਰੇਰੀ ਦੀ ਵਿਸ਼ੇਸ਼ ਫੇਰੀ ਦਾ ਆਨੰਦ ਮਾਣਿਆ। ਜਿਸ ਵਿੱਚ ਛੋਟੇ ਪਾਠਕਾਂ ਨੇ ਖੋਜ ਕੀਤੀ ਕਿ ਲਾਇਬ੍ਰੇਰੀ ਵਿੱਚ ਕਿਤਾਬਾਂ ਕਿਸ ਤਰ੍ਹਾਂ ਵਿਵਸਥਿਤ ਕੀਤੀਆਂ ਤੇ ਲੱਭੀਆਂ ਜਾਂਦੀਆਂ ਹਨ। ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਹਨਾਂ ਨੂੰ ਲਾਈਬ੍ਰੇਰੀ ਦੇ ਅਖਬਾਰ, ਮੈਗਜ਼ੀਨ ਅਤੇ ਕਿਤਾਬਾਂ ਦੇ ਵੱਖ ਵੱਖ ਵਿਭਾਗ ਵਿਖਾਏ ਗਏ । ਇਸ ਦੌਰਾਨ ਵਿਦਿਆਰਥੀਆਂ ਨੇ ਕਿਤਾਬਾਂ ਦੀ ਜਾਦੂਈ ਦੁਨੀਆ ਦੀ ਪੜਚੋਲ ਕੀਤੀ, ਜਿਸ ਨੇ ਉਹਨਾਂ ਦੀ ਕਲਪਨਾ ਅਤੇ ਪੜ੍ਹਨ ਲਈ ਪਿਆਰ ਦੀ ਭਾਵਨਾ ਨੂੰ ਜਗਾਇਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ, ਪ੍ਰਸਾਸ਼ਕ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੁਸਤਕ ਦਿਵਸ ਦੀ ਵਧਾਈ ਦਿੱਤੀ।