ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ’ਚ ਵਿਸ਼ਵ ਪੁਸਤਕ ਦਿਵਸ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ’ਚ ਵਿਸ਼ਵ ਪੁਸਤਕ ਦਿਵਸ ਮਨਾਇਆ
Publish Date: Tue, 28 Apr 2026 06:54 PM (IST)
Updated Date: Tue, 28 Apr 2026 06:58 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦੀ ਅਗਵਾਈ ਵਿਚ ਵਿਸ਼ਵ ਪੁਸਤਕ ਦਿਵਸ ਨਾਲ ਸਬੰਧਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੂੰ ਸਕੂਲ ਦੀ ਲਾਇਬ੍ਰੇਰੀ ਦਾ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ ਪਾਠਕਾਂ ਨੂੰ ਬੜੇ ਹੀ ਦਿਲਚਸਪ ਤਰੀਕੇ ਨਾਲ ਦੱਸਿਆ ਗਿਆ ਕਿ ਲਾਈਬ੍ਰੇਰੀ ਵਿਚ ਕਿਤਾਬਾਂ ਕਿਸ ਤਰੀਕੇ ਨਾਲ ਵਿਵਸਥ ਕੀਤੀਆਂ ਤੇ ਲੱਭੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਲਾਈਬ੍ਰੇਰੀ ਦੇ ਮੁੱਢਲੇ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਅਖਬਾਰ, ਮੈਗਜ਼ੀਨ ਤੇ ਕਿਤਾਬਾਂ ਦੇ ਵੱਖ-ਵੱਖ ਵਿਭਾਗ ਵੀ ਦਿਖਾਏ ਗਏ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਵੱਲੋਂ ਸਭ ਨੂੰ ਵਿਸ਼ਵ ਪੁਸਤਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ।