ਐੱਸਡੀ ਕਾਲਜ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਐੱਸ ਡੀ ਕਾਲਜ ਫਾਰ ਵੂਮੈਨ ’ਚ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Fri, 24 Apr 2026 07:21 PM (IST)
Updated Date: Fri, 24 Apr 2026 07:25 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐੱਸਡੀ ਕਾਲਜ ਫਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਵਾਤਾਵਰਣ ਸੁਰੱਖਿਆ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਪ੍ਰਿੰਸੀਪਲ ਡਾ. ਸ਼ੁਕਲਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ। ਇਹ ਸਮਾਗਮ ਐੱਨਐੱਸਐੱਸ ਯੂਨਿਟ, ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਨਾਲ ਹੋਈ, ਜਿਸ ਵਿੱਚ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਜਲਵਾਯੂ ਪਰਿਵਰਤਨ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ । ਇਸ ਮੌਕੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੇ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਅਤੇ ਊਰਜਾ ਦੀ ਬਚਤ ਕਰਨ, ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਦੀ ਸਹੁੰ ਚੁੱਕੀ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵਾਤਾਵਰਣ ਦੀ ਰੱਖਿਆ ਲਈ ਸਮੂਹਿਕ ਯਤਨਾਂ ਦੀ ਮਹੱਤਤਾ ਉਜਾਗਰ ਕੀਤੀ। ਇਹ ਪ੍ਰੋਗਰਾਮ ਮੈਡਮ ਸੁਨੀਤਾ ਕਲੇਰ ਦੀ ਦੇਖ ਰੇਖ ਵਿਚ ਸਫਲਤਾਪੂਰਵਕ ਸੰਪੰਨ ਹੋਇਆ।