ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਮਨਾਇਆ ਵਿਸ਼ਵ ਰੈੱਡ ਕ੍ਰਾਸ ਦਿਵਸ
ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਮਨਾਇਆ ਵਿਸ਼ਵ ਰੈਡ ਕਰਾਸ ਦਿਵਸ
Publish Date: Fri, 08 May 2026 09:47 PM (IST)
Updated Date: Fri, 08 May 2026 09:47 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਸਾਇੰਸ ਕਲੱਬ ਤੇ ਸਪੋਰਟਸ ਕਲੱਬ ਵੱਲੋਂ ਮਿਲ ਕੇ ਰੈੱਡ ਕ੍ਰਾਸ ਦਿਵਸ ਮਨਾਇਆ ਗਿਆ। ਇਸ ਮੌਕੇ ਕਲੱਬਾਂ ਦੇ ਵਿਦਿਆਰਥੀਆਂ ਨੇ ਮਾਨਵਤਾ ਦੀ ਸੁਰੱਖਿਆ ਲਈ ਰੈੱਡ ਕ੍ਰਾਸ ਸੰਸਥਾਵਾਂ ਦੇ ਕੰਮਾਂ ਉੱਪਰ ਵਿਸਥਾਰਮਈ ਸਪੀਚਾਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਵਿਚ ਭਾਗ ਲੈ ਕੇ ਆਫਤਾਂ ਦੌਰਾਨ ਰੈੱਡ ਕ੍ਰਾਸ ਸੰਸਥਾਵਾਂ ਦੇ ਕੰਮਾਂ ਦੀ ਜਾਣਕਾਰੀ ਚਿੱਤਰਾਂ ਰਾਹੀਂ ਦਰਸਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸੁਨੀਲ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਮਨੁੱਖ ਨੂੰ ਹਮੇਸ਼ਾ ਹੀ ਮਾਨਵਤਾ ਦੀ ਸੇਵਾ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤੇ ਰੈੱਡ ਕ੍ਰਾਸ ਫੰਡ ਵਿਚ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਫਤਾਂ ਸਮੇਂ ਮਨੁੱਖ ਦਾ ਫਰਜ਼ ਹੈ ਕਿ ਪੀੜਤਾਂ ਦੀ ਮਦਦ ਕਰੇ। ਇਸ ਮੌਕੇ ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।