ਮੋਟਰਸਾਈਕਲ ਦਰੱਖਤ ਨਾਲ ਟਕਰਾਇਆ, ਨੌਜਵਾਨ ਦੀ ਮੌਤ
ਮੋਟਰਸਾਈਕਲ ਦੇ ਦਰਖਤ ਨਾਲ ਟਕਰਾਉਣ ’ਤੇ ਨੌਜਵਾਨ ਦੀ ਮੌਤ
Publish Date: Sun, 19 Apr 2026 09:10 PM (IST)
Updated Date: Sun, 19 Apr 2026 09:12 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਪਿੰਡ ਬਾਗੜੀਆਂ ਵਿਖੇ ਇੱਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਵੀ ਪਾਲ ਪੁੱਤਰ ਜੋਗਿੰਦਰ ਲਾਲ ਵਾਸੀ ਢੰਡਿਆਲਾ ਥਾਣਾ ਟਾਂਡਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੁਲੱਥ ਤੋਂ ਭੋਗਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਬਾਗੜੀਆਂ ਦੇ ਨਜ਼ਦੀਕ ਮੋੜ ’ਤੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਭੁਲੱਥ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਪੂਰਥਲਾ ਮੋਰਚਰੀ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।