ਯੂਥ ਆਗੂ ਲੱਕੀ ਨਈਅਰ ਪਰਿਵਾਰ ਸਮੇਤ ਵਿਧਾਇਕ ਰਾਣਾ ਨਾਲ ਜੁੜੇ
ਯੂਥ ਆਗੂ ਲੱਕੀ ਨਈਅਰ ਪਰਿਵਾਰ ਸਮੇਤ ਵਿਧਾਇਕ ਰਾਣਾ ਨਾਲ ਜੁੜੇ
Publish Date: Sat, 23 May 2026 07:18 PM (IST)
Updated Date: Sun, 24 May 2026 04:11 AM (IST)

ਕੈਪਸ਼ਨ: 23ਕੇਪੀਟੀ5 ਕਾਂਗਰਸ ਪਾਰਟੀ ਨੂੰ ਛੱਡ ਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਧੜੇ ਨਾਲ ਜੁੜਨ ਵਾਲੇ ਸੀਨੀਅਰ ਕਾਂਗਰਸੀ ਆਗੂ ਲੱਕੀ ਨਈਅਰ ਤੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਨਾਲ ਹੋਰ। ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਥਾਨਕ ਰਾਜਨੀਤੀ ’ਚ ਉਸ ਵੇਲੇ ਵੱਡਾ ਮੋੜ ਆ ਗਿਆ ਜਦੋਂ ਹਲਕੇ ਦੇ ਨਾਮਵਰ ਟਕਸਾਲੀ ਕਾਂਗਰਸੀ ਪਰਿਵਾਰ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਗਰੁੱਪ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਰਾਣਾ ਇੰਦਰਪ੍ਰਤਾਪ ਸਿੰਘ ਦੀ ਲੋਕਪੱਖੀ ਸੋਚ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਉਹ ਹੁਣ ਪੂਰੀ ਤਨਦੇਹੀ ਨਾਲ ਰਾਣਾ ਗਰੁੱਪ ਨਾਲ ਕੰਮ ਕਰਨਗੇ। ਉੱਥੇ ਹੀ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸੀਨੀਅਰ ਕਾਂਗਰਸੀ ਆਗੂ ਲੱਕੀ ਨਈਅਰ ਤੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵੱਧ ਰਿਹਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਇਲਾਕੇ ਦੀ ਜਨਤਾ ਵਿਕਾਸ ਅਤੇ ਸਾਫ਼ ਸੁਥਰੀ ਰਾਜਨੀਤੀ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਨਾਲ ਲੈ ਕੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਆਜ਼ਾਦ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦ ਉਮੀਦਵਾਰਾਂ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾ ਕੇ ਨਗਰ ਕੌਸਲ ਅਤੇ ਸ਼ਹਿਰ ਦੀ ਤਰੱਕੀ ਵਿੱਚ ਹਿੱਸਾ ਪਾਉਣ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਦੀਪਕ ਧੀ ਰਾਜੂ, ਵਾਰਡ ਨੰਬਰ 11 ਤੋਂ ਉਮੀਦਵਾਰ ਸੰਤਪ੍ਰੀਤ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਜੋਗਾ ਸਿੰਘ ਕਾਲੇਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਜਗਜੀਤ ਸਿੰਘ ਚੰਦੀ, ਹਰਚਰਨ ਸਿੰਘ ਬੱਗਾ ਮਿਆਣੀ, ਗੋਲਡੀ ਧੰਜੂ, ਮਾਨਵਧੀਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।