ਹਾਈ ਸਕਿਓਰਿਟੀ ਨੰਬਰ ਪਲੇਟ ਨਾ ਹੋਣ ’ਤੇ ਇਕ ਹਫਤੇ ’ਚ 882 ਚਲਾਨ ਜਾਰੀ
ਜਾਗਰਣ ਸੰਵਾਦਦਾਤਾ, ਲੁਧਿਆਣਾ
Publish Date: Sun, 16 Nov 2025 11:09 PM (IST)
Updated Date: Mon, 17 Nov 2025 04:16 AM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ ਸੜਕ ਸੁਰੱਖਿਆ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਨੇ ਪਿਛਲੇ ਹਫਤੇ ਇਕ ਵਿਸ਼ੇਸ਼ ਮੁਹਿੰਮ ਚਲਾਇਆ, ਜਿਸ ਚ ਉਨ੍ਹਾਂ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜੋ ਬਿਨਾਂ ਕਿਸੇ ਸਕਿਓਰਿਟੀ ਨੰਬਰ ਪਲੇਟ ਦੇ ਚੱਲ ਰਹੇ ਸਨ। ਇਸ ਮੁਹਿੰਮ ਦੌਰਾਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਚ ਟ੍ਰੈਫਿਕ ਪੁਲਿਸ ਨੇ ਸ਼ਹਿਰ ਦੇ ਪ੍ਰਮੁੱਖ ਚੌਕਾਂ ਤੇ ਭੀੜ-ਭਾੜ ਵਾਲੇ ਮਾਰਗਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਵੀ ਜਾਂਚ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੋਟਰ ਵਾਹਨ ਕਾਨੂੰਨ ਮੁਤਾਬਕ ਹਾਈ ਸਕਿਓਰਿਟੀ ਨੰਬਰ ਪਲੇਟਾਂ ਠੀਕ ਤਰੀਕੇ ਨਾਲ ਲੱਗੀਆਂ ਹੋਣ। ਇਸ ਮੁਹਿੰਮ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਜਾਂ ਫੈਂਸੀ, ਅਸਪੱਸ਼ਟ, ਰੰਗੀਨ ਜਾਂ ਸਟਾਈਲਿਸ਼ ਨੰਬਰ ਪਲੇਟ ਵਾਲੇ ਵਾਹਨਾਂ ਚਲਾਉਣ ਵਾਲਿਆਂ ਦੇ ਕੁੱਲ 882 ਚਲਾਨ ਕੱਟੇ ਗਏ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨੰਬਰ ਪਲੇਟਾਂ ਲਈ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼ਹਿਰ ’ਚ ਜ਼ਿੰਮੇਵਾਰ ਡ੍ਰਾਈਵਿੰਗ ਵਿਵਹਾਰ ਤੇ ਟ੍ਰੈਫਿਕ ਕਾਨੂੰਨਾਂ ਦੀ ਪਾਲਣਾ ਨੂੰ ਉਤਸ਼ਾਹ ਦੇਣ ਲਈ ਇਸ ਤਰ੍ਹਾਂ ਦੀ ਵਿਸ਼ੇਸ਼ ਮੁਹਿੰਮ ਆਉਣ ਵਾਲੇ ਦਿਨਾਂ ਚ ਵੀ ਜਾਰੀ ਰਹੇਗੀ।