ਓਵਰਸਪੀਡ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਇਸ ਦੀ ਮੌਤ
ਮ੍ਰਿਤਕ ਪੰਕਜ ਆਪਣੇ ਪੁੱਤਰ
Publish Date: Tue, 02 Dec 2025 11:34 PM (IST)
Updated Date: Wed, 03 Dec 2025 04:15 AM (IST)
ਮ੍ਰਿਤਕ ਪੰਕਜ ਆਪਣੇ ਪੁੱਤਰ ਨੂੰ ਕੰਮ ’ਤੇ ਛੱਡ ਕੇ ਘਰ ਵਾਪਸ ਆ ਰਿਹਾ ਸੀ
ਦੋਸ਼ੀ ਕਾਰ ਚਾਲਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਜਾਗਰਣ ਸੰਵਾਦਦਾਤਾ, ਲੁਧਿਆਣਾ
ਸਾਹਨੇਵਾਲ ਡੇਹਲੋਂ ਰੋਡ ’ਤੇ ਨਿਰੰਕਾਰੀ ਭਵਨ ਦੇ ਸਾਹਮਣੇ ਮੰਗਲਵਾਰ ਸਵੇਰੇ ਇਕ ਓਵਰਸਪੀਡ ਕਾਰ ਨੇ ਐਕਟਿਵਾ ਸਵਾਰ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਐਕਟਿਵਾ ਤੇ ਚਾਲਕ ਨੂੰ ਘਿਸੜਦੇ ਚਲੇ ਗਏ ਗਿਆ। ਹਾਦਸਾ ਦੇਖ ਕੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਤੇ ਗੰਭੀਰ ਰੂਪ ’ਚ ਜ਼ਖਮੀ ਪੰਕਜ ਰਤਨ (45) ਨੂੰ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮਿਲਣ 'ਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਰੱਖ ਦਿੱਤਾ। ਇਸ ਦੇ ਨਾਲ ਹੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਪੰਕਜ ਰਤਨ, ਜੋ ਪਹਿਲਾਂ ਇਕ ਕਾਰ ਏਜੰਸੀ ’ਚ ਸੇਲਜ਼ਮੈਨ ਦੇ ਤੌਰ ’ਤੇ ਕੰਮ ਕਰਦੇ ਸਨ ਤੇ ਹੁਣ ਇਕ ਪ੍ਰਿੰਟਿੰਗ ਪ੍ਰੈੱਸ ’ਚ ਕੰਮ ਕਰ ਰਿਹਾ ਸੀ। ਉਸ ਦੇ ਪਰਿਵਾਰ ’ਚ ਉਸ ਦੀ ਪਤਨੀ, ਪੁੱਤਰ ਸ਼ਿਵ ਰਤਨ (ਜੋ ਇਕ ਫੈਕਟਰੀ ’ਚ ਕੰਮ ਕਰਦਾ ਹੈ) ਤੇ ਧੀ ਅਧਿਤੀ ਰਤਨ ਹਨ। ਮੰਗਲਵਾਰ ਸਵੇਰੇ ਪੰਕਜ ਆਪਣੇ ਪੁੱਤਰ ਨੂੰ ਕੰਮ ’ਤੇ ਛੱਡ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਦਿੱਲੀ ਨੰਬਰ ਦੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਬਹੁਤ ਹੀ ਚਕਨਾਚੂਰ ਹੋ ਗਈ ਤੇ ਉਸ ਦੇ ਪਰਖੱਚੇ ਉੱਡ ਗਏ।
ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਦੇ ਬਾਅਦ ਪੰਕਜ ਰਤਨ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਤੇ ਮੌਕੇ 'ਤੇ ਹੀ ਖੂਨ ਨਾਲ ਲੱਥਪਥ ਹੋ ਗਿਆ। ਜ਼ਖਮੀ ਹਾਲਤ ’ਚ ਪਰਿਵਾਰਕ ਮੈਂਬਰ ਤੇ ਸਥਾਨਕ ਲੋਕ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਜਾ ਰਹੇ ਸਨ ਪਰ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ। ਚਸ਼ਮਦੀਦ ਸੁਯਸ਼ ਨੇ ਦੱਸਿਆ ਕਿ ਕਾਰ ’ਚ 2 ਨੌਜਵਾਨ ਸਵਾਰ ਸਨ। ਹਾਦਸਾ ਹੁੰਦੇ ਹੀ ਸਥਾਨਕ ਲੋਕ ਤੁਰੰਤ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਮੁਸਤੈਦੀ ਦਿਖਾਉਂਦਿਆਂ ਕਾਰ ’ਚੋਂ ਡਰਾਈਵਰ ਨੂੰ ਤੁਰੰਤ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਕਾਰ ਡਰਾਈਵਰ ਨਵਜੋਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।