ਨਾਬਾਲਿਗਾ ਨਾਲ ਕੀਤੀਆਂ ਅਸ਼ਲੀਲ ਹਰਕਤਾਂ
ਸੰਵਾਦ ਸਹਿਯੋਗੀ, ਜਾਗਰਣ, ਲੁਧਿਆਣਾ ਫੋਕਲ
Publish Date: Sat, 06 Dec 2025 09:06 PM (IST)
Updated Date: Sun, 07 Dec 2025 04:12 AM (IST)
ਸੰਵਾਦ ਸਹਿਯੋਗੀ, ਜਾਗਰਣ, ਲੁਧਿਆਣਾ
ਫੋਕਲ ਪੁਆਇੰਟ ਦੇ ਇਲਾਕੇ ’ਚ ਇਕ 14 ਸਾਲਾ ਨਾਬਾਲਿਗਾ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੀ ਸ਼ਿਕਾਇਤ ’ਤੇ ਫੋਕਲ ਪੁਆਇੰਟ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਪਛਾਣ ਆਕਾਸ਼ ਦੇ ਰੂਪ ’ਚ ਕੀਤੀ ਗਈ ਹੈ।
ਨਾਬਾਲਿਗਾ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ 2 ਦਸੰਬਰ ਨੂੰ ਉਹ ਤੇ ਉਸਦਾ ਪਤੀ ਘਰ ਤੋਂ ਬਾਹਰ ਗਏ ਹੋਏ ਸਨ। ਉਸ ਸਮੇਂ ਉਸ ਦੀ ਬੇਟੀ ਘਰ ’ਚ ਇਕੱਲੀ ਸੀ, ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆਏ ਤਾਂ ਉਸ ਦੀ ਬੇਟੀ ਕਾਫੀ ਡਰੀ ਹੋਈ ਸੀ, ਜਦੋਂ ਉਸ ਨੇ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਗੁਆਂਢੀ ਬਹਾਨੇ ਨਾਲ ਉਸ ਨੂੰ ਆਪਣੇ ਘਰ ਬੁਲਾਇਆ ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਡਰ ਕੇ ਉਸ ਨੇ ਦੋਸ਼ੀ ਨੂੰ ਧੱਕਾ ਮਾਰਿਆ ਤੇ ਆਪਣੇ ਘਰ ਆ ਗਈ। ਇਸ ਮਾਮਲੇ ’ਤੇ ਏਐੱਸਆਈ ਜੋਗਿੰਦਰਪਾਲ ਨੇ ਕਿਹਾ ਕਿ ਇਸ ਸਮੇਂ ਸ਼ਿਕਾਇਤ ’ਤੇ ਕਾਰਵਾਈ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।