ਮਾਨਸਿਕ ਪਰੇਸ਼ਾਨੀ ਦੇ ਕਾਰਨ ਨੌਜਵਾਨ ਨੇ ਕੀਤੀ ਆਤਮ-ਹੱਤਿਆ
ਸੰਵਾਦ ਸਹਿਯੋਗੀ, ਜਾਗਰਣ, ਲੁਧਿਆਣਾ
Publish Date: Tue, 24 Mar 2026 09:40 PM (IST)
Updated Date: Wed, 25 Mar 2026 04:11 AM (IST)
ਸੰਵਾਦ ਸਹਿਯੋਗੀ, ਜਾਗਰਣ, ਲੁਧਿਆਣਾ : ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਚਾਹੜ ’ਚ ਇਕ 19 ਸਾਲਾ ਨੌਜਵਾਨ ਨੇ ਮਾਨਸਿਕ ਪਰੇਸ਼ਾਨੀ ਕਾਰਨ ਛੱਤ ’ਤੇ ਬਣੇ ਸਟੋਰ ਰੂਮ ’ਚ ਫਾਹ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਦੇ ਰੂਪ ’ਚ ਹੋਈ ਹੈ। ਮੌਕੇ ’ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਇਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ। ਪਰਿਵਾਰ ਅਨੁਸਾਰ ਅਮਰਜੋਤ ਨੇ ਸੋਮਵਾਰ ਰਾਤ ਨੂੰ ਪਰਿਵਾਰ ਨਾਲ ਬੈਠ ਕੇ ਖਾਣਾ ਖਾਧਾ। ਖਾਣਾ ਖਾਣ ਦੇ ਬਾਅਦ ਉਹ ਆਪਣੇ ਕਮਰੇ ’ਚ ਸੌਣ ਲਈ ਚਲਾ ਗਿਆ ਪਰ ਜਦੋਂ ਉਹ ਦੁਬਾਰਾ ਬਾਹਰ ਨਹੀਂ ਆਇਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਜਦੋਂ ਉਹ ਛੱਤ ’ਤੇ ਬਣੇ ਸਟੋਰ ਰੂਮ ’ਚ ਪਹੁੰਚੇ ਤਾਂ ਉਥੇ ਉਸ ਦੀ ਲਾਸ਼ ਫਾਹੇ ਨਾਲ ਲਟਕੀ ਹੋਈ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਅਮਰਜੋਤ ਨੇ 12ਵੀਂ ਕਲਾਸ ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਉਹ ਘਰ ’ਚ ਡੇਅਰੀ ਫਾਰਮਿੰਗ ਦੇ ਕੰਮ ’ਚ ਮਦਦ ਕਰਦਾ ਸੀ। ਉਸ ਦੇ ਜ਼ਿਆਦਾਤਰ ਦੋਸਤ ਵਿਦੇਸ਼ ’ਚ ਸੈਟਲ ਹੋ ਚੁੱਕੇ ਸਨ, ਜਿਸ ਨੂੰ ਦੇਖ ਕੇ ਉਹ ਵੀ ਬਾਹਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕਿਸੇ ਕਾਰਨ ਉਹ ਬਾਹਰ ਨਹੀਂ ਜਾ ਸਕਿਆ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ ਤੇ ਇਹ ਕਦਮ ਉਠਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।