ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
ਪੁਲਿਸ ਲਾਸ਼ ਦੀ ਪਛਾਣ
Publish Date: Thu, 23 Apr 2026 10:08 PM (IST)
Updated Date: Fri, 24 Apr 2026 04:13 AM (IST)

ਪੁਲਿਸ ਲਾਸ਼ ਦੀ ਪਛਾਣ ’ਚ ਜੁਟੀ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਬੋਦੋਵਾਲ ’ਚ ਇਕ ਤੇਜ਼ ਰਫਤਾਰ ਟ੍ਰੇਨ ਨੇ ਇਕ ਵਿਅਕਤੀ ਦੀ ਜਾਨ ਲੈ ਲਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਤ ਮੌਕੇ ’ਤੇ ਹੀ ਹੋ ਗਈ। ਪੁਲਿਸ ਹੁਣ ਮ੍ਰਿਤਕ ਦੀ ਪਛਾਣ ਕਰਨ ’ਚ ਲੱਗੀ ਹੋਈ ਹੈ। ਰੇਲਵੇ ਟ੍ਰੈਕ ’ਤੇ ਇਕ ਅਣਪਛਾਤੇ ਵਿਅਕਤੀ ਦੀ ਟ੍ਰੇਨ ਨਾਲ ਟਕਰਾਉਣ ਕਾਰਨ ਦਰਦਨਾਕ ਮੌਤ ਹੋ ਗਈ। ਇਸ ਘਟਨਾ ਨੇ ਇਲਾਕੇ ’ਚ ਦਹਿਸ਼ਕਤ ਦਾ ਮਾਹੌਲ ਪੈਦਾ ਕਰ ਦਿੱਤਾ। ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ। ਮੁੱਢਲੀ ਜਾਂਚ ’ਚ ਪਤਾ ਲੱਗਿਆ ਹੈ ਕਿ ਮ੍ਰਿਤਕ ਦੀ ਉਮਰ ਲੱਗਭਗ 35 ਤੋਂ 45 ਸਾਲ ਵਿਚਕਾਰ ਹੈ। ਹਾਦਸੇ ਦੇ ਸਮੇਂ ਉਹ ਪੀਲੇ-ਹਰੇ ਰੰਗ ਦੀ ਚੈਕਦਾਰ ਸ਼ਰਟ ਤੇ ਕਾਲੀ ਪੈਂਟ ਪਹਿਨੇ ਹੋਏ ਸੀ। ਪੁਲਿਸ ਅਨੁਸਾਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਆਸ-ਪਾਸ ਦੇ ਥਾਣਿਆਂ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਫਿਰ ਆਤਮ-ਹੱਤਿਆ। ਇਸ ਦੇ ਨਾਲ ਹੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਮ੍ਰਿਤਕ ਬਾਰੇ ਕੋਈ ਸੂਚਨਾ ਮਿਲ ਸਕੇ। ਫਿਲਹਾਲ ਜੀਆਰਪੀ ਥਾਣਾ ਇੰਚਾਰਜ ਜਤਿੰਦਰ ਸਿੰਘ ਨੇ ਆਮ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਇਸ ਵਿਅਕਤੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਥਾਣੇ ਨਾਲ ਸੰਪਰਕ ਕਰਨ।