8.12 ਗ੍ਰਾਮ ਨਸ਼ੀਲਾ ਪਾਊਡਰ ਸਣੇ 1 ਕਾਬੂ
ਇਕ ਵਿਅਕਤੀ ਕੋਲੋਂ 08.12 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ
Publish Date: Tue, 24 Feb 2026 06:50 PM (IST)
Updated Date: Wed, 25 Feb 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਪੁਲਿਸ ਵੱਲੋਂ ਇਕ ਵਿਅਕਤੀ ਕੋਲੋਂ 08.12 ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਏਐੱਸਆਈ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਈਸੜੂ ਤੋਂ ਚਕੋਹੀ ਵੱਲ ਨੂੰ ਜਾ ਰਹੇ ਸਨ ਤਾਂ ਖੱਬੇ ਪਾਸੇ ਸੜਕ ਨਾਲ ਬਣੀ ਮੋਟਰ/ਕੋਠੇ ਦੇ ਲਾਗੇ ਇਕ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸੀ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ 08.12 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਸਮੇਤ ਕਾਬੂ ਕੀਤਾ ਨਾਲ ਹੀ ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨ੍ਹਾਂ ਕਾਗਜਾਤ ਦੇ ਬਰਾਮਦ ਹੋਇਆ। ਮੁਲਜ਼ਮ ਦੀ ਪਹਿਚਾਣ ਜਸਦੀਪ ਸਿੰਘ ਉਰਫ ਜੱਸ ਵਜੋਂ ਹੋਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।