ਹਰਜੋਤ ਸਿੰਘ ਅਰੋੜਾ, ਲੁਧਿਆਣਾ

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 314 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਕਰੋਨਾ ਦੇ ਨਾਲ ਅੱਜ 10 ਹੋਰ ਮੋਤਾਂ ਹੋ ਗਈਆਂ ਹਨ। ਇਸ ਤਰ੍ਹਾਂ ਹੁਣ ਲੁਧਿਆਣਾ ਦੇ 158 ਅਤੇ ਹੋਰ ਜ਼ਿਲਿ੍ਹਆਂ ਦੇ 44 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਸਮੇਂ ਜ਼ਿਲ੍ਹੇ ਵਿਚ 1683 ਸਰਗਰਮ ਮਰੀਜ਼ ਹਨ। ਹੁਣ ਤੱਕ ਕੁੱਲ 70904 ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 69010 ਨਮੂਨਿਆਂ ਦੀ ਰਿਪੋਰਟ ਪ੍ਰਰਾਪਤ ਹੋਈ ਹੈ, 63637 ਨਮੂਨਿਆਂ ਵਿੱਚੋਂ ਨਕਾਰਾਤਮਕ ਹੈ ਅਤੇ 1894 ਨਮੂਨਿਆਂ ਦੀ ਰਿਪੋਰਟ ਵਿਚਾਰ ਅਧੀਨ ਹੈ। ਹੁਣ ਲੁਧਿਆਣਾ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ 4808 ਹੈ, ਜਦੋਂ ਕਿ 565 ਮਰੀਜ਼ ਹੋਰ ਜ਼ਿਲਿਆਂ/ਰਾਜਾਂ ਨਾਲ ਸਬੰਧਿਤ ਹਨ। ਹੁਣ ਤੱਕ ਜ਼ਿਲ੍ਹੇ ਵਿਚ 24854 ਵਿਅਕਤੀਆਂ ਨੂੰ ਘਰ ਵਿਚ ਰੱਖਿਆ ਗਿਆ ਹੈ ਅਤੇ ਇਸ ਸਮੇਂ ਅਜਿਹੇ ਵਿਅਕਤੀਆਂ ਦੀ ਗਿਣਤੀ 4782 ਹੈ। ਅੱਜ ਸ਼ੱਕੀ ਮਰੀਜ਼ਾਂ ਦੇ 1102 ਨਮੂਨੇ ਟੈਸਟ ਕਰਨ ਲਈ ਭੇਜੇ ਗਏ ਹਨ।