ਵਿਅਕਤੀ ਤੋਂ 10 ਗ੍ਰਾਮ ਹੈਰੋਇਨ ਬ੍ਰਾਮਦ
ਵਿਅਕਤੀ ਤੋਂ 10 ਗ੍ਰਾਮ ਹੈਰੋਇਨ ਬ੍ਰਾਮਦ
Publish Date: Mon, 16 Feb 2026 06:29 PM (IST)
Updated Date: Tue, 17 Feb 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਮਲੌਦ ਪੁਲਿਸ ਵੱਲੋਂ ਇੱਕ ਵਿਅਕਤੀ ਤੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬੇਰ ਕਲਾਂ ਵਜੋਂ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਿੰਡ ਚੋਮੋਂ ਤੋਂ ਬੇਰ ਕਲਾਂ ਨੂੰ ਜਾ ਰਹੇ ਤਾਂ ਬੇਰਕਲਾਂ ਕੂਟੀਆ ਕੋਲ ਇੱਕ ਨੌਜਵਾਨ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਗਗਨਦੀਪ ਸਿੰਘ ਦੱਸਿਆ। ਜਿਸ ਕੋਲੋਂ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।