ਜੇਐੱਨਐੱਨ, ਲੁਧਿਆਣਾ

ਵਧੀਕ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ 6 ਸਾਲਾ ਬੱਚੇ ਦਾ ਸਰੀਰਕ ਸ਼ੋਸ਼ਣ ਕਰਨ ਦੇ ਮੁਲਜ਼ਮ ਨੂੰ ਦੋਸ਼ੀ ਠਹਿਰਾਉਂਦਿਆਂ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਉਸ ਨੂੰ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਕੀਤਾ ਹੈ। ਦੋਸ਼ੀ ਦਾ ਨਾਂ ਪਿੰਡ ਮੰਗਲੀ ਟਾਂਡਾ ਵਾਸੀ ਗੋਵਿੰਦਾ ਹੈ।

ਸਰਕਾਰੀ ਵਕੀਲ ਬੀਡੀ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਥਾਣਾ ਮੇਹਰਬਾਨ ਦੀ ਪੁਲਿਸ ਨੇ ਸਤੰਬਰ ਦੌਰਾਨ ਮਾਮਲਾ ਦਰਜ ਕੀਤਾ ਸੀ। ਪੁਲਿਸ ਮੁਤਾਬਕ ਇਹ ਬੱਚਾ ਸ਼ਾਮ ਨੂੰ ਜਦੋਂ ਟਿਊਸ਼ਨ ਪੜ੍ਹ ਕੇ ਘਰ ਪਰਤਿਆ ਤਾਂ ਬਹੁਤ ਡਰਿਆ ਹੋਇਆ ਸੀ। ਪਰਿਵਾਰ ਨੇ ਜ਼ੋਰ ਦੇ ਕੇ ਪੁੱਿਛਆ ਤਾਂ ਉਸ ਨੇ ਦੱਸਿਆ ਕਿ ਇਸ ਦੋਸ਼ੀ ਉਸ ਨੂੰ ਅਮਰੂਦ ਦਾ ਲਾਲਚ ਦੇ ਕੇ ਉਂਗਲੀ ਫੜ ਕੇ ਨਾਲ ਦੇ ਕਮਰੇ ਵਿਚ ਲੈ ਗਿਆ ਸੀ, ਜਿੱਥੇ ਉਸ ਨੇ ਬੱਚੇ ਦਾ ਸਰੀਰਕ ਸ਼ੋਸ਼ਣ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਪੜਤਾਲ ਮਗਰੋਂ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਅਦਾਲਤ ਨੇ ਮੁਲਜ਼ਮ ਵਿਰੁੱਧ ਕੇਸ ਪੇਸ਼ ਕੀਤਾ ਹੈ। ਹਾਲਾਂਕਿ ਇਸ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਗਵਾਹੀਆਂ ਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਮੁਲਜ਼ਮ ਨੂੰ ਨਾਬਾਲਿਗ ਦਾ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼ੀ ਮੰਨਦਿਆਂ ਦਸ ਸਾਲਾਂ ਦੀ ਸਖ਼ਤ ਸਜ਼ਾ ਸੁਣਾਈ ਹੈ।