- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 10,846 ਘਰਾਂ ਦਾ ਨਿਰੀਖਣ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਡੇਂਗੂ ਰੋਕਣ ਤੇ ਇਸ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਵੱਲੋਂ “ਡੇਂਗੂ ਤੇ ਵਾਰ ” ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਆਪਕ ਸਰਵੇਖਣ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਹਤ ਟੀਮਾਂ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕਰਦਿਆਂ ਘਰ-ਘਰ ਜਾ ਕੇ ਸੰਭਾਵਿਤ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਗਿਆ। ਮੁਹਿੰਮ ਦੌਰਾਨ ਸਿਹਤ ਟੀਮਾਂ ਵੱਲੋਂ 267 ਇਲਾਕਿਆਂ ਦਾ ਦੌਰਾ ਕਰਕੇ 10,846 ਘਰਾਂ ਦੀ ਜਾਂਚ ਕੀਤੀ ਗਈ, ਜਦਕਿ 25,258 ਪਾਣੀ ਇਕੱਠਾ ਕਰਨ ਵਾਲੇ ਕੰਟੇਨਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ 45 ਘਰ ਅਤੇ 49 ਕੰਟੇਨਰ ਮੱਛਰ ਪੈਦਾ ਹੋਣ ਦੇ ਪੱਖੋਂ ਪਾਜ਼ਿਟਿਵ ਪਾਏ ਗਏ, ਜਿਨ੍ਹਾਂ ਵਿੱਚੋਂ ਮੱਛਰਾਂ ਦੇ ਲਾਰਵੇ ਮਿਲਣ ’ਤੇ ਸਿਹਤ ਟੀਮਾਂ ਵੱਲੋਂ ਤੁਰੰਤ ਲੁੜੀਂਦੀ ਕਾਰਵਾਈ ਕਰਦਿਆਂ ਬ੍ਰੀਡਿੰਗ ਸੋਰਸ ਨੂੰ ਖ਼ਤਮ ਕੀਤਾ ਗਿਆ।ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਰੋਕਣ ਲਈ ਸਰਵੇਖਣ, ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ।