ਹਰਜੋਤ ਸਿੰਘ ਅਰੋੜਾ, ਲੁਧਿਆਣਾ : ਲੁਧਿਆਣਾ ਵਿੱਚ ਹੁਣ ਤੱਕ 507 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 467 ਦੇ ਨਤੀਜੇ ਪ੍ਰਾਪਤ ਹੋ ਗਏ ਹਨ। ਇ ਨ੍ਹਾਂ ਵਿੱਚੋਂ 12 ਪਾਜ਼ਿਟਿਵ ਪਾਏ ਗਏ ਹਨ। ਜਿ ਨ੍ਹਾਂ ਵਿੱਚ 10 ਮਰੀਜ਼ ਲੁਧਿਆਣਾ ਦੇ, 1-1 ਜਲੰਧਰ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸੰਬੰਧਤ ਹਨ। 442 ਨਮੂਨੇ ਨੈਗੇਟਿਵ ਪਾਏ ਗਏ ਹਨ। ਹੁਣ ਤੱਕ ਤਿੰਨ ਮੌਤਾਂ ਹੋ ਚੁੱਕੀਆਂ ਹਨ।

ਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਪੁਲਿਸ ਵੱਲੋਂ ਕਾਬੂ ਕੀਤੇ ਗਏ ਇੱਕ ਸਨੈਚਰ ਦਾ ਨਮੂਨਾ ਵੀ ਪਾਜ਼ੀਟਿਵ ਆਇਆ ਹੈ। ਜਿਹੜੇ ਪੁਲਿਸ ਵਾਲਿਆਂ ਨੇ ਉਸਨੂੰ ਗ੍ਰਿਫ਼ਤਾਰ ਕਰਨ ਤੋਂ ਲੈ ਕੇ ਜੇਲ੍ਹ ਤੱਕ ਲਿਜਾਣ ਦੀ ਡਿਊਟੀ ਨਿਭਾਈ ਸੀ, ਉਨ੍ਹਾਂ ਨੂੰ ਕਾਂਤਵਾਸ ਕੀਤਾ ਗਿਆ ਹੈ, ਜਿਨ੍ਹਾਂ ਦੇ ਨਮੂਨੇ ਟੈਸਟ ਲਈ ਭੇਜੇ ਜਾਣਗੇ।

ਕੁਝ ਦਿਨ ਪਹਿਲਾਂ ਇੱਕ ਔਰਤ ਮਰੀਜ਼ ਨੂੰ ਸਿਵਲ ਹਸਪਤਾਲ, ਸੀਐੱਮਸੀ ਹਸਪਤਾਲ ਤੋਂ ਕਥਿਤ ਤੌਰ 'ਤੇ ਖੱਜਲ ਖੁਆਰ ਹੋ ਕੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੋਣਾ ਪਿਆ ਸੀ

ਇਸ ਘਟਨਾ ਬਾਰੇ ਪੁੱਛੇ ਜਾਣ 'ਤੇ ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਘਟਨਾ ਦੀ 48 ਘੰਟੇ ਵਿੱਚ ਜਾਂਚ ਲਈ ਸਿਵਲ ਸਰਜਨ ਲੁਧਿਆਣਾ ਨੂੰ ਕਿਹਾ ਗਿਆ ਹੈ, ਜਿਨ੍ਹਾਂ ਨੇ ਅੱਗੇ ਕਮੇਟੀ ਦਾ ਗਠਨ ਕਰਕੇ ਜਾਂਚ ਸ਼ੁਰੂ ਕਰਵਾ ਦਿੱਤੀ ਹੈ। ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Posted By: Jagjit Singh