ਸੰਜੀਵ ਗੁਪਤਾ, ਜਗਰਾਓਂ : ਜਗਰਾਓਂ ਇਲਾਕੇ 'ਚ ਰੋਜ਼ਾਨਾ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵੱਧਣ ਲੱਗੀ ਹੈ। ਜਿਸ ਨੂੰ ਲੈ ਕੇ ਸਿਹਤ ਵਿਭਾਗ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਵੀ ਚਿੰਤਾ 'ਚ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਅੱਜ ਇੱਕ ਡਾਕਟਰ ਸਮੇਤ ਇੱਕ ਦਰਜਨ ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ। ਇਹੀ ਨਹੀਂ ਪਿਛਲੇ ਦਿਨੀਂ ਐੱਚਡੀਐੱਫਸੀ ਬੈਂਕ ਦੇ ਮੈਨੇਜਰ ਸਮੇਤ 3 ਅਧਿਕਾਰੀਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਅੱਜ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਕਈ ਸਟਾਫ ਅਤੇ ਗਾਹਕ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ। ਪ੍ਰਰਾਪਤ ਜਾਣਕਾਰੀ ਅਨੁਸਾਰ ਜਗਰਾਓਂ ਦੇ ਪਿੰਡ ਸਿੱਧਵਾਂ ਕਲਾਂ ਵਾਸੀ ਡਾਕਟਰ ਦੀ ਪਤਨੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਸੈਂਪਲ ਲਏ ਗਏ, ਜਿਨ੍ਹਾਂ ਦੀ ਰਿਪੋਰਟ 'ਚ ਅੱਜ ਡਾਕਟਰ ਉਨ੍ਹਾਂ ਦਾ ਪੁੱਤ ਤੇ ਧੀ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸੇ ਤਰ੍ਹਾਂ ਸਿਹਤ ਵਿਭਾਗ ਵੱਲੋਂ ਪਿਛਲੇ ਦਿਨੀਂ ਐੱਚਡੀਐੱਫਸੀ ਸਟਾਫ਼ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਗਾਹਕਾਂ ਦੇ ਲਏ ਗਏ ਸੈਂਪਲਾਂ ਦੀ ਰਿਪੋਰਟ ਵਿਚ ਕਈ ਕੋਰੋਨਾ ਪਾਜ਼ੇਟਿਵ ਪਾਏ ਗਏ। ਐੱਸਐੱਮਓ ਡਾ. ਸੁਖਜੀਵਨ ਕੱਕੜ ਅਨੁਸਾਰ ਅੱਜ 12 ਜਣੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।