ਬਾਬਾ ਸਾਹਿਬ ਦਾ 135ਵਾਂ ਜਨਮ ਦਿਵਸ ਮਨਾਇਆ
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦਾ ਮਨਾਇਆ 135ਵਾਂ ਜਨਮ ਦਿਵਸ
Publish Date: Mon, 11 May 2026 09:17 PM (IST)
Updated Date: Tue, 12 May 2026 04:13 AM (IST)
ਸਮਾਗਮ ਦੌਰਾਨ ਸੂਬਾ ਜਨਰਲ ਸਕੱਤਰ ਬਿੱਟਾ ਨੇ ਲੋਕਾਂ ਨੂੰ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਨਾਲ ਜੁੜਨ ਦੀ ਕੀਤੀ ਅਪੀਲ
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ ਆਰ ਅੰਬੇਦਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸੁਭਾਸ਼ ਨਗਰ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਬਿੱਟਾ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਜਨਰਲ ਸਕੱਤਰ ਬਿੱਟਾ ਨੇ ਡਾ. ਅੰਬੇਡਕਰ ਦੇ ਮਿਸ਼ਨ ਅਤੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਰਤ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪੈਦਾ ਕਰ ਰਹੀਆਂ ਮੰਨੂਵਾਦੀ ਤਾਕਤਾਂ ਕੋਲੋਂ ਭਾਰਤ ਦੇ ਸੰਵਿਧਾਨ ਨੂੰ ਇੱਕਠੇ ਹੋਕੇ ਅੱਜ ਬਚਾਉਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸਮਾਗਮ ਦੌਰਾਨ ਹਾਜ਼ਰ ਸੰਗਤਾਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਬਸਪਾ ਆਗੂਆਂ ਨੂੰ ਵਿਸ਼ਵਾਸ ਦਿੱਤਾ ਕਿ ਉਹ 2027 ਵਿੱਚ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜਕੇ ਪੰਜਾਬ ਸੂਬੇ ਅੰਦਰ ਬਸਪਾ ਦੀ ਸਰਕਾਰ ਬਣਾਉਣਗੇ। ਪ੍ਰਬੰਧਕਾਂ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਲੋਕ ਸਭਾ ਇੰਚਾਰਜ ਜੀਤ ਰਾਮ ਬਸਰਾ, ਸ਼ਹਿਰੀ ਪ੍ਰਧਾਨ ਬਲਵਿੰਦਰ ਜੱਸੀ, ਹਲਕਾ ਪੂਰਬੀ ਦੇ ਇੰਚਾਰਜ ਨਰੇਸ਼ ਬਸਰਾ, ਮੀਡਿਆ ਇੰਚਾਰਜ ਬਿੱਟੂ ਸ਼ੇਰਪੁਰੀ ਸਮੇਤ ਬਸਪਾ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।