- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਜ਼ਮਾਂ ਨੇ ਆਪਣੇ ਭਰੋਸੇ ਵਿੱਚ ਲੈ ਕੇ ਵੱਖ-ਵੱਖ ਸਮੇਂ ਦੌਰਾਨ ਉਸ ਕੋਲੋਂ ਕੁੱਲ 14,98,000 ਰੁਪਏ ਲੈ ਲਏ। ਪੀੜਤ ਨੂੰ ਉਮੀਦ ਸੀ ਕਿ ਰਕਮ ਦੇਣ ਤੋਂ ਬਾਅਦ ਉਸ ਨੂੰ ਸਰਕਾਰੀ ਨੌਕਰੀ ਮਿਲ ਜਾਵੇਗੀ, ਪਰ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਨੌਕਰੀ ਦਿਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਵਿੱਚ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪਤੀ-ਪਤਨੀ ਨੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਭਰੋਸਾ ਦੇ ਕੇ ਉਸ ਕੋਲੋਂ ਕਰੀਬ 14 ਲੱਖ 98 ਹਜ਼ਾਰ ਰੁਪਏ ਹਾਸਲ ਕਰ ਲਏ। ਪਰ ਨਾ ਤਾਂ ਉਸ ਨੂੰ ਨੌਕਰੀ ਦਿਵਾਈ ਗਈ ਅਤੇ ਨਾ ਹੀ ਲੰਮਾ ਸਮਾਂ ਬੀਤਣ ਦੇ ਬਾਵਜੂਦ ਉਸ ਦੀ ਰਕਮ ਵਾਪਸ ਕੀਤੀ ਗਈ। ਪੀੜਤ ਵੱਲੋਂ ਪੁਲਿਸ ਕੋਲ ਕੀਤੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮੁਲਜ਼ਮ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।ਪੁਲਿਸ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਨੂਰਾਵਾਲ ਰੋਡ ਦੇ ਸਰਤਾਜ ਨਗਰ ਦੇ ਵਾਸੀ ਰਮਨ ਕੁਮਾਰ ਨੇ ਦੱਸਿਆ ਕਿ ਮਾਨਸਾ ਦੀ ਰਹਿਣ ਵਾਲੀ ਗਗਨਦੀਪ ਕੌਰ ਅਤੇ ਉਸਦੇ ਪਤੀ ਪੰਕਜ ਕੁਮਾਰ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ ਸੀ। ਮੁਲਜ਼ਮਾਂ ਨੇ ਆਪਣੇ ਭਰੋਸੇ ਵਿੱਚ ਲੈ ਕੇ ਵੱਖ-ਵੱਖ ਸਮੇਂ ਦੌਰਾਨ ਉਸ ਕੋਲੋਂ ਕੁੱਲ 14,98,000 ਰੁਪਏ ਲੈ ਲਏ। ਪੀੜਤ ਨੂੰ ਉਮੀਦ ਸੀ ਕਿ ਰਕਮ ਦੇਣ ਤੋਂ ਬਾਅਦ ਉਸ ਨੂੰ ਸਰਕਾਰੀ ਨੌਕਰੀ ਮਿਲ ਜਾਵੇਗੀ, ਪਰ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਨੌਕਰੀ ਦਿਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।
ਰਮਨ ਨੇ ਇਸ ਸਬੰਧੀ 27 ਜੁਲਾਈ 2026 ਨੂੰ ਪੁਲਿਸ ਕੋਲ ਦਰਜ ਕਰਵਾਈ ਸੀ। ਪੁਲਿਸ ਵੱਲੋਂ ਕੀਤੀ ਗਈ ਪੜਤਾਲ ਵਿੱਚ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਗਗਨਦੀਪ ਕੌਰ ਅਤੇ ਉਸਦੇ ਪਤੀ ਪੰਕਜ ਕੁਮਾਰ ਵਾਸੀ ਪਿੰਡ ਫੱਤਾ ਮਲੂਕਾ, ਤਹਿਸੀਲ ਜੁਨੀਰ, ਜ਼ਿਲ੍ਹਾ ਮਾਨਸਾ ਖ਼ਿਲਾਫ਼ ਥ 316(2), 381(4) ਅਤੇ 61(2) ਬੀਐਨਐਸ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਤਸਤੀ ਅਫਸਰ ਸੇਠੀ ਕੁਮਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਮੁਲਜਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ।