ਵਿਆਹ ਦਾ ਝਾਂਸਾ ਦੇ ਕੇ 15 ਸਾਲ ਦੀ ਲੜਕੀ ਨੂੰ ਕੀਤਾ ਅਗਵਾ
ਵਿਆਹ ਦਾ ਝਾਂਸਾ ਦੇ ਕੇ 15 ਸਾਲ ਦੀ ਲੜਕੀ ਨੂੰ ਕੀਤਾ ਅਗਵਾ
Publish Date: Sun, 19 Apr 2026 06:24 PM (IST)
Updated Date: Sun, 19 Apr 2026 06:27 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਕੋਟ ਮੰਗਲ ਸਿੰਘ ਇਲਾਕੇ ਵਿਚੋਂ ਵਿਆਹ ਦਾ ਝਾਂਸਾ ਦੇ ਕੇ ਇਕ 15 ਸਾਲ ਦੀ ਲੜਕੀ ਨੂੰ ਅਗਵਾ ਕਰ ਲੈਣ ਦੇ ਮਾਮਲੇ ਵਿਚ ਪੁਲਿਸ ਨੇ ਇਲਾਕੇ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਇਕ ਅਪ੍ਰੈਲ ਨੂੰ ਘਰ ਤੋਂ ਬਾਹਰ ਗਈ ਪਰ ਘਰ ਵਾਪਸ ਨਾ ਪਰਤੀ। ਲੜਕੀ ਦੀ ਤਲਾਸ਼ ਕੀਤੀ ਗਈ ਪਰ ਉਸ ਸਬੰਧੀ ਕੋਈ ਜਾਣਕਾਰੀ ਨਾ ਮਿਲ ਸਕੀ ਇਸੇ ਦੌਰਾਨ ਪਰਿਵਾਰ ਨੂੰ ਪਤਾ ਲੱਗਾ ਕਿ ਲੜਕੀ ਨੂੰ ਜਨਤਾ ਨਗਰ ਇਲਾਕੇ ਦਾ ਰਹਿਣ ਵਾਲਾ ਇਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਉਧਰੋਂ ਜਾਚ ਅਧਿਕਾਰੀ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਤੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।