- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਗੁਰਦੇਵ ਨਗਰ ਵਾਸੀ ਸਤਪਾਲ ਸਿੰਘ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਨੂੰ ਭਰੋਸੇ ਵਿੱਚ ਲਿਆ ਅਤੇ ਰੀਅਲ ਅਸਟੇਟ ਵਿੱਚ ਪੈਸਾ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮਾਂ ਨੇ ਉਸ ਨੂੰ ਵਧੀਆ ਜ਼ਮੀਨ ਦਿਵਾਉਣ ਅਤੇ ਨਿਵੇਸ਼ ਕੀਤੀ ਰਕਮ ’ਤੇ ਚੰਗਾ ਮੁਨਾਫ਼ਾ ਮਿਲਣ ਦਾ ਭਰੋਸਾ ਦਿੱਤਾ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ। ਰੀਅਲ ਅਸਟੇਟ ਵਿੱਚ ਨਿਵੇਸ਼ ਕਰਵਾ ਕੇ ਵਧੀਆ ਮੁਨਾਫ਼ਾ ਦਿਵਾਉਣ ਅਤੇ ਕੀਮਤੀ ਜ਼ਮੀਨ ਦਿਵਾਉਣ ਦਾ ਝਾਂਸਾ ਦੇ ਕੇ 16.81 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮਾਡਲ ਟਾਊਨ ਦੀ ਪੁਲਿਸਨੇ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ, ਭਰੋਸਾ ਤੋੜਨ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਗੁਰਦੇਵ ਨਗਰ ਵਾਸੀ ਸਤਪਾਲ ਸਿੰਘ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਨੂੰ ਭਰੋਸੇ ਵਿੱਚ ਲਿਆ ਅਤੇ ਰੀਅਲ ਅਸਟੇਟ ਵਿੱਚ ਪੈਸਾ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮਾਂ ਨੇ ਉਸ ਨੂੰ ਵਧੀਆ ਜ਼ਮੀਨ ਦਿਵਾਉਣ ਅਤੇ ਨਿਵੇਸ਼ ਕੀਤੀ ਰਕਮ ’ਤੇ ਚੰਗਾ ਮੁਨਾਫ਼ਾ ਮਿਲਣ ਦਾ ਭਰੋਸਾ ਦਿੱਤਾ।
ਦੋਸ਼ ਹੈ ਕਿ ਇਸ ਝਾਂਸੇ ਵਿੱਚ ਆ ਕੇ ਸ਼ਿਕਾਇਤਕਰਤਾ ਨੇ ਮੁਲਜ਼ਮਾਂ ਨੂੰ ਵੱਡੀ ਰਕਮ ਦਿੱਤੀ। ਪੁਲਿਸ ਰਿਕਾਰਡ ਮੁਤਾਬਕ ਇਹ ਰਕਮ 16.81 ਕਰੋੜ ਰੁਪਏ ਦੱਸੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਕਮ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਜਾਇਦਾਦ ਦੇ ਨਾਂ ’ਤੇ ਧੋਖਾਧੜੀ ਕੀਤੀ ਅਤੇ ਉਸ ਦੀ ਰਕਮ ਵਾਪਸ ਨਹੀਂ ਕੀਤੀ।
ਮਾਮਲੇ ਵਿੱਚ ਮਾਡਲ ਟਾਊਨ ਪੁਲਿਸ ਨੇ ਅਤੁਲ ਮਹਿਤਾ ਅਤੇ ਉਸ ਦੀ ਪਤਨੀ ਸਲੋਨੀ ਮਹਿਤਾ, ਵਾਸੀ ਕੂਲ ਰੋਡ, ਜਲੰਧਰ, ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਸਤਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਿਸ ਵੱਲੋਂ ਰਕਮ ਦੇ ਲੈਣ-ਦੇਣ, ਜਾਇਦਾਦ ਸਬੰਧੀ ਦਸਤਾਵੇਜ਼ਾਂ ਅਤੇ ਮੁਲਜ਼ਮਾਂ ਨਾਲ ਹੋਏ ਕਥਿਤ ਵਿੱਤੀ ਸੌਦਿਆਂ ਦੀ ਪੜਤਾਲ ਕੀਤੀ ਜਾਵੇਗੀ। ਮਾਮਲੇ ਵਿੱਚ ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਸ਼ਿਕਾਇਤਕਰਤਾ ਤੋਂ ਲਈ ਗਈ ਕਰੋੜਾਂ ਰੁਪਏ ਦੀ ਰਕਮ ਕਿੱਥੇ ਅਤੇ ਕਿਸ ਤਰੀਕੇ ਨਾਲ ਵਰਤੀ ਗਈ।