ਕਾਲਜ ਗਈ 16 ਸਾਲਾ ਵਿਦਿਆਰਥਣ ਸ਼ੱਕੀ ਹਾਲਾਤਾਂ 'ਚ ਲਾਪਤਾ, ਡਰੇ ਮਾਪਿਆਂ ਨੇ ਜਤਾਇਆ ਇਸ ਗੱਲ ਦਾ ਖ਼ਦਸ਼ਾ
ਕਾਲਜ ਗਈ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
Publish Date: Sun, 14 Dec 2025 12:18 PM (IST)
Updated Date: Sun, 14 Dec 2025 12:22 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਕਾਲਜ ਗਈ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਥਾਣਾ ਡੇਹਲੋਂ ਦੇ ਅਧੀਨ ਆਉਂਦੇ ਇੱਕ ਇਲਾਕੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸ ਦੀ 16 ਸਾਲ ਦੀ ਬੇਟੀ ਹਰ ਰੋਜ਼ ਵਾਂਗ 12 ਦਸੰਬਰ ਨੂੰ ਫੱਲੇਵਾਲ ਦੇ ਸਰਕਾਰੀ ਕਾਲਜ ਵਿੱਚ ਪੜ੍ਹਾਈ ਕਰਨ ਲਈ ਗਈ। ਲੜਕੀ ਜਦ ਦੇਰ ਸ਼ਾਮ ਤੱਕ ਵੀ ਘਰ ਨਾ ਪ੍ਰਤੀ ਤਾਂ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਸਾਰੀ ਰਾਤ ਅਤੇ ਅਗਲੇ ਦਿਨ ਤੱਕ ਤਲਾਸ਼ ਕਰਨ ਦੇ ਬਾਵਜੂਦ ਲੜਕੀ ਦੀ ਕੋਈ ਜਾਣਕਾਰੀ ਨਾ ਮਿਲ ਸਕੀ।
ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜਾਹਿਰ ਕੀਤਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।