- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ਆਪਣੀ 17 ਸਾਲਾ ਧੀ ਨੂੰ ਦਵਾਈ ਦਿਵਾਉਣ ਲਈ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ, ਮੋਤੀ ਨਗਰ ਲੈ ਕੇ ਗਈ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਸਥਿਤ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੋਂ ਇੱਕ 17 ਸਾਲਾ ਨਾਬਾਲਿਗ ਲੜਕੀ ਦੇ ਰਹੱਸਮਈ ਢੰਗ ਨਾਲ ਲਾਪਤਾ ਹੋ ਗਈ। ਘਟਨਾ ਸਬੰਧੀ ਥਾਣਾ ਮੋਤੀ ਨਗਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 127(6) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ਆਪਣੀ 17 ਸਾਲਾ ਧੀ ਨੂੰ ਦਵਾਈ ਦਿਵਾਉਣ ਲਈ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ, ਮੋਤੀ ਨਗਰ ਲੈ ਕੇ ਗਈ ਸੀ। ਇਸ ਦੌਰਾਨ ਉਸ ਦੀ ਧੀ ਬਾਹਰ ਗਈ ਅਤੇ ਅਚਾਨਕ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਸ਼ੱਕ ਜ਼ਾਹਰ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸੁਆਰਥ ਲਈ ਉਸ ਦੀ ਨਾਬਾਲਿਗ ਧੀ ਨੂੰ ਆਪਣੇ ਕੋਲ ਲੁਕਾ ਕੇ ਰੱਖਿਆ ਹੋ ਸਕਦਾ ਹੈ। ਸ਼ਿਕਾਇਤ ਦੇ ਆਧਾਰ 'ਤੇ ਥਾਣਾ ਮੋਤੀ ਨਗਰ ਪੁਲਿਸ ਨੇ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।