ਜੇਐੱਨਐੱਨ, ਲੁਧਿਆਣਾ : ਸਮਰਾਲਾ ਚੌਕ ਨਜ਼ਦੀਕ ਕਾਰ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮਿ੍ਤਕ ਦੀ ਪਛਾਣ ਰਾਮ ਸੈਣੀ (28) ਵਜੋਂ ਹੋਈ ਹੈ। ਇਹ ਮਾਮਲਾ ਪੁਲਿਸ ਨੇ ਜਨਤਾ ਕਾਲੋਨੀ ਦੇ ਰਹਿਣ ਵਾਲੇ ਦਾਮੋਦਰ ਸੈਣੀ ਦੇ ਬਿਆਨਾਂ 'ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ 30 ਨਵੰਬਰ ਨੂੰ ਉਸ ਦੇ ਮਾਮੇ ਦਾ ਮੁੰਡਾ ਰਾਮ ਸੈਣੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਮਰਾਲਾ ਚੌਕ ਨਜ਼ਦੀਕ ਤੋਂ ਲੰਘ ਰਿਹਾ ਸੀ। ਉਸ ਨੂੰ ਇਕ ਅਣਪਛਾਤੀ ਕਾਰ ਨੇ ਆਪਣੀ ਲਪੇਟ 'ਚ ਲੈ ਲਿਆ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਅਰੋੜਾ ਨਿਊਰੋ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕੀਤੀ ਹੈ।