- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਹੀਦ ਭਗਤ ਸਿੰਘ ਨਗਰ, ਪੱਖੋਵਾਲ ਰੋਡ ਵਾਸੀ ਰਾਕੇਸ਼ ਸਚਦੇਵਾ ਨੇ ਦੋਸ਼ ਲਗਾਇਆ ਕਿ ਬਖ਼ਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰਪਾਲ ਸਿੰਘ ਅਤੇ ਹਰਲੀਨ ਕੌਰ ਨੇ ਲੋਧੀ ਕਲੱਬ ਰੋਡ 'ਤੇ ਸਥਿਤ ਕਰੀਬ 1328.50 ਵਰਗ ਗਜ਼ ਜ਼ਮੀਨ ਦਾ ਸੌਦਾ ਕਰਕੇ ਉਸ ਤੋਂ 2.50 ਕਰੋੜ ਰੁਪਏ ਹਾਸਲ ਕਰ ਲਏ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ । ਲੋਧੀ ਕਲੱਬ ਰੋਡ ਸਥਿਤ ਇੱਕ ਕੀਮਤੀ ਜਾਇਦਾਦ ਦੇ ਸੌਦੇ ਨੂੰ ਲੈ ਕੇ ਕਥਿਤ ਤੌਰ 'ਤੇ 2.50 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੇ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਹੀਦ ਭਗਤ ਸਿੰਘ ਨਗਰ, ਪੱਖੋਵਾਲ ਰੋਡ ਵਾਸੀ ਰਾਕੇਸ਼ ਸਚਦੇਵਾ ਨੇ ਦੋਸ਼ ਲਗਾਇਆ ਕਿ ਬਖ਼ਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰਪਾਲ ਸਿੰਘ ਅਤੇ ਹਰਲੀਨ ਕੌਰ ਨੇ ਲੋਧੀ ਕਲੱਬ ਰੋਡ 'ਤੇ ਸਥਿਤ ਕਰੀਬ 1328.50 ਵਰਗ ਗਜ਼ ਜ਼ਮੀਨ ਦਾ ਸੌਦਾ ਕਰਕੇ ਉਸ ਤੋਂ 2.50 ਕਰੋੜ ਰੁਪਏ ਹਾਸਲ ਕਰ ਲਏ।
ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਤੋਂ ਹੀ ਸਾਜ਼ਿਸ਼ ਰਚ ਕੇ ਉਸ ਨਾਲ ਧੋਖਾਧੜੀ ਕੀਤੀ ਅਤੇ ਨਿਰਧਾਰਤ ਸ਼ਰਤਾਂ ਅਨੁਸਾਰ ਸੌਦਾ ਪੂਰਾ ਨਹੀਂ ਕੀਤਾ। ਉਧਰੋਂ ਇਸ ਮਾਮਲੇ ਵਿੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ਾਂ ਵਿੱਚ ਤੱਥ ਸਾਹਮਣੇ ਆਉਣ ਤੋਂ ਬਾਅਦ ਮੁਕਦਮਾ ਦਰਜ ਕਰ ਲਿਆ ਗਿਆ। ਥਾਣਾ ਦੁੱਗਰੀ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 420 (ਧੋਖਾਧੜੀ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।