20 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ
20 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ
Publish Date: Mon, 16 Feb 2026 07:42 PM (IST)
Updated Date: Tue, 17 Feb 2026 04:10 AM (IST)

ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਸਨਮਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 20 ਪਰਿਵਾਰਾਂ ਨੇ ਰਾਏਕੋਟ ਵਿਧਾਨ ਸਭਾ ਦੇ ਪਿੰਡ ਜੌਹਲਾਂ ਵਿਖੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਸਮੇਤ ਉਪ ਪ੍ਰਧਾਨ ਹਰਕੰਵਲ ਜੀਤ ਸਿੰਘ ਸਾਬਕਾ ਐੱਸਡੀਐੱਮ, ਜਗਤਾਰ ਬੰਗੜ ਪ੍ਰਧਾਨ ਐੱਸਸੀ ਮੋਰਚਾ, ਸਰਬਜੀਤ ਕੌਰ ਪ੍ਰਧਾਨ ਇਸਤਰੀ ਮੋਰਚਾ, ਪ੍ਰਦੀਪ ਜੰਡ ਜ਼ਿਲ੍ਹਾ ਜਨਰਲ ਸਕੱਤਰ ਨੇ ਭਾਜਪਾ ਵਿਖੇ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਰਾਏਕੋਟ ਵਿੱਚ ਹੋਰ ਪਰਿਵਾਰ ਪਾਰਟੀ ਵਿੱਚ ਸ਼ਾਮਿਲ ਹੋਣਗੇ ਅਤੇ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਕੇ ਆਪਣੀ ਸਰਕਾਰ ਬਣਾਏਗੀ। ਭਾਜਪਾ ਵਿਚ ਸ਼ਾਮਲ ਹੋਏ ਅਜਮੇਰ ਸਿੰਘ ਬੱਗਾ, ਕੁਲਦੀਪ ਸਿੰਘ, ਚਰਨ ਸਿੰਘ ਫ਼ੌਜੀ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਪ੍ਰੇਮ ਸਿੰਘ, ਤਰਸੇਮ ਸਿੰਘ, ਪੂਰਨ ਸਿੰਘ, ਜੱਗਾ ਸਿੰਘ, ਪਰਮਜੀਤ ਸਿੰਘ, ਹਰਮੀਤ ਸਿੰਘ, ਗੁਰਭੇਜ ਸਿੰਘ, ਜਗਰਾਜ ਸਿੰਘ, ਸਰਬਜੀਤ ਸਿੰਘ, ਸ਼ੇਰ ਖਾਂ, ਭੁੱਟੋ ਖਾਂ, ਆਕਾਸ਼ਦੀਪ, ਸਰਬਜੀਤ ਕੌ,ਰ ਨਸੀਬ ਕੌਰ, ਹਰਪਾਲ ਕੌਰ, ਗੁਲਜ਼ਾਰ ਕੌਰ ਆਦਿ ਨੇ ਭਾਜਪਾ ਲੀਡਰਸ਼ਿਪ ਨੂੰ ਯਕੀਨ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਤਨ ਮਨ ਧਨ ਦੇ ਨਾਲ ਕੰਮ ਕਰਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਲੈ ਕੇ ਜਾਣ ਦਾ ਕੰਮ ਕਰਨਗੇ। ਇਸ ਮੌਕੇ ਗੌਰਵ ਗੁਪਤਾ ਜਨਰਲ ਸਕੱਤਰ ਜਗਰਾਓਂ, ਰਾਣੀ ਕੌਰ, ਕੁਲਦੀਪ ਮਿੱਤਲ ਉਪ ਪ੍ਰਧਾਨ ਬਰਨਾਲਾ, ਸੁਰਿੰਦਰ ਕਾਲਾ ਬਲਾਕ ਪ੍ਰਧਾਨ ਮਹਿਲ ਕਲਾਂ, ਸੁੰਦਰ ਲਾਲ ਆਦਿ ਹਾਜ਼ਰ ਸਨ।