ਸ਼ਰਮਨਾਕ : ਜਲੰਧਰ ਦੀ 20 ਸਾਲਾ ਮੁਟਿਆਰ ਨੂੰ ਨਿੱਜੀ ਵੀਡੀਓ ਦਿਖਾ ਕੇ ਕੀਤਾ ਬਲੈਕਮੇਲ, ਸਰੀਰਕ ਸੰਬੰਧ ਬਣਾਉਣ ਲਈ ਦਿੱਤੀਆਂ ਧਮਕੀਆਂ
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਜੋ ਲੜਕੀ ਨੂੰ ਉਸ ਦੇ ਨਿੱਜੀ ਪਲਾਂ ਦੀ ਵੀਡੀਓ ਦਿਖਾ ਕੇ ਉਸ ਨੂੰ ਸੰਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਫਿਲੌਰ ਦੇ ਇੱਕ ਪਿੰਡ ਦੇ ਰਹਿਣ ਵਾਲੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
Publish Date: Sun, 18 Jan 2026 12:26 PM (IST)
Updated Date: Sun, 18 Jan 2026 12:30 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਜੋ ਲੜਕੀ ਨੂੰ ਉਸ ਦੇ ਨਿੱਜੀ ਪਲਾਂ ਦੀ ਵੀਡੀਓ ਦਿਖਾ ਕੇ ਉਸ ਨੂੰ ਸੰਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਫਿਲੌਰ ਦੇ ਇੱਕ ਪਿੰਡ ਦੇ ਰਹਿਣ ਵਾਲੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛ ਗਿੱਛ ਕੀਤੀ ਜਾ ਰਹੀ ਹੈ। ਜਲੰਧਰ ਦੇ ਇੱਕ ਇਲਾਕੇ ਦੀ ਰਹਿਣ ਵਾਲੀ 20 ਸਾਲਾਂ ਦੀ ਮੁਟਿਆਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਮੁਲਜ਼ਮ ਸੰਦੀਪ ਸਿੰਘ ਉਸ ਦਾ ਪੁਰਾਣਾ ਵਾਕਫ ਹੈ। ਮੁਲਜ਼ਮ ਸੰਦੀਪ ਨੇ ਮੁਟਿਆਰ ਦੀ ਕਿਸੇ ਹੋਰ ਵਿਅਕਤੀ ਨਾਲ ਸਰੀਰਕ ਸੰਬੰਧਾਂ ਦੀ ਬਣਾਈ ਗਈ ਵੀਡੀਓ ਦਿਖਾ ਕੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕੀਤੀਆਂ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਮੁਲਜ਼ਮ ਉਸਨੂੰ ਬਲੈਕਮੇਲ ਕਰਕੇ ਆਪਣੇ ਨਾਲ ਸਰੀਰਕ ਸਬੰਧ ਬਣਾਉਣ ਲਈ ਕਹਿ ਰਿਹਾ ਸੀ।
ਮਾਮਲਾ ਉਜਾਗਰ ਹੁੰਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਥਾਣਾ ਡਿਵੀਜ਼ਨ ਨੰਬਰ ਸੱਤ ਨੇ ਲੜਕੀ ਦੀ ਸ਼ਿਕਾਇਤ ’ਤੇ ਫਿਲੌਰ ਦੇ ਰਹਿਣ ਵਾਲੇ ਸੰਦੀਪ ਸਿੰਘ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।