- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤਕਰਤਾ ਅਨੁਸਾਰ ਬੀਤੇ ਦਿਨੀ ਸਵੇਰੇ ਕਰੀਬ 9.30 ਵਜੇ ਸ਼ਾਮ ਮਿੱਤਲ ਰੋਜ਼ਾਨਾ ਦੀ ਤਰ੍ਹਾਂ ਕੰਮ ਲਈ ਘਰੋਂ ਨਿਕਲਿਆ ਸੀ, ਪਰ ਉਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਪਰਤਿਆ। ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ। ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਵਿਸ਼ਵਕਰਮਾ ਨਗਰ ਇਲਾਕੇ ਤੋਂ ਇੱਕ 21 ਸਾਲਾ ਦਿਵਿਆਂਗ ਨੌਜਵਾਨ ਦੇ ਰਹੱਸਮਈ ਢੰਗ ਨਾਲ ਲਾਪਤਾ ਹੋ ਗਿਆ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 127(6) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਵਿਸ਼ਵਕਰਮਾ ਨਗਰ, ਤਾਜਪੁਰ ਰੋਡ ਦੇ ਰਹਿਣ ਵਾਲੇ ਕੈਲਾਸ਼ ਮਿੱਤਲ ਨੇ ਦੱਸਿਆ ਕਿ ਉਸ ਦਾ ਕਰੀਬ 21 ਸਾਲਾ ਬੇਟਾ ਸ਼ਾਮ ਮਿੱਤਲ ਦਿਵਿਆਂਗ ਹੈ ਅਤੇ ਵ੍ਹੀਲਚੇਅਰ 'ਤੇ ਹੀ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਰੁਮਾਲ, ਪੈਨ ਅਤੇ ਜੁਰਾਬਾਂ ਵੇਚ ਕੇ ਆਪਣਾ ਗੁਜ਼ਾਰਾ ਕਰਦਾ ਹੈ।
ਸ਼ਿਕਾਇਤਕਰਤਾ ਅਨੁਸਾਰ ਬੀਤੇ ਦਿਨੀ ਸਵੇਰੇ ਕਰੀਬ 9.30 ਵਜੇ ਸ਼ਾਮ ਮਿੱਤਲ ਰੋਜ਼ਾਨਾ ਦੀ ਤਰ੍ਹਾਂ ਕੰਮ ਲਈ ਘਰੋਂ ਨਿਕਲਿਆ ਸੀ, ਪਰ ਉਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਪਰਤਿਆ। ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।
ਲਾਪਤਾ ਹੋਏ ਨੌਜਵਾਨ ਦੇ ਪਿਤਾ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਪੁੱਤਰ ਨੂੰ ਆਪਣੇ ਕਿਸੇ ਮਨੋਰਥ ਲਈ ਕਿਤੇ ਲੁਕਾ ਕੇ ਰੱਖਿਆ ਹੋ ਸਕਦਾ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕਰਕੇ ਲਾਪਤਾ ਨੌਜਵਾਨ ਦੀ ਭਾਲ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।