
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡੇਹਲੋ ਦੀ ਪੁਲਿਸ ਨੇ ਗੁੰਮ ਹੋਏ ਨੌਜਵਾਨ ਦੇ ਭਰਾ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਗਗਨਦੀਪ ਸਿੰਘ ਅਨੁਸਾਰ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀਆਂ ਜਾ ਰਹੀਆਂ ਹਨ।

ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਡੇਹਲੋਂ ਇਲਾਕੇ ਅਧੀਨ ਆਉਂਦੀ ਜੀਆਰਡੀ ਫੈਕਟਰੀ ਨੇੜੇ ਕੰਮ ਕਰਨ ਵਾਲੇ 23 ਸਾਲਾ ਨੌਜਵਾਨ ਸ਼ੱਕੀ ਹਾਲਾਤ ’ਚ ਲਾਪਤਾ ਹੋ ਗਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪੂਰਨੀਆਂ ਬਿਹਾਰ ਨਿਵਾਸੀ ਜੈ ਚੰਦ ਕੁਮਾਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਰਵਿੰਦਰ ਕੁਮਾਰ ਜੀਆਰਡੀ. ਫੈਕਟਰੀ ਨੇੜੇ ਕੰਮ ਕਰਦਾ ਸੀ। 26 ਜੁਲਾਈ 2026 ਨੂੰ ਉਹ ਕੈਂਡ ਨਹਿਰ ਪੁਲ ਨੇੜੇ ਚਾਹ ਦੀ ਦੁਕਾਨ ਤੋਂ ਸਾਮਾਨ ਲੈਣ ਗਿਆ ਸੀ ਪਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਕਾਫੀ ਭਾਲ ਕਰਨ ਦੇ ਬਾਵਜੂਦ ਉਸਦਾ ਕੋਈ ਪਤਾ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਦੇ ਭਰਾ ਨੂੰ ਆਪਣੇ ਨਿੱਜੀ ਸਵਾਰਥ ਲਈ ਕਿਤੇ ਲੁਕਾ ਕੇ ਰੱਖਣ ਦਾ ਸ਼ੱਕ ਜਤਾਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡੇਹਲੋ ਦੀ ਪੁਲਿਸ ਨੇ ਗੁੰਮ ਹੋਏ ਨੌਜਵਾਨ ਦੇ ਭਰਾ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਗਗਨਦੀਪ ਸਿੰਘ ਅਨੁਸਾਰ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀਆਂ ਜਾ ਰਹੀਆਂ ਹਨ।